23ਅਤੇ ਯਾਹਵੇਹ ਦੇ ਅੱਗੇ ਰੋਟੀ ਰੱਖ ਦਿੱਤੀ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
24ਉਸ ਨੇ ਸ਼ਮਾਦਾਨ ਨੂੰ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਰੇ ਦੇ ਦੱਖਣ ਵਾਲੇ ਪਾਸੇ ਰੱਖਿਆ।
25ਅਤੇ ਯਾਹਵੇਹ ਦੇ ਅੱਗੇ ਦੀਵੇ ਜਗਾਏ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
26ਮੋਸ਼ੇਹ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪਰਦੇ ਦੇ ਸਾਹਮਣੇ ਰੱਖਿਆ
27ਅਤੇ ਉਸ ਉੱਤੇ ਸੁਗੰਧਿਤ ਧੂਪ ਧੁਖਾਈ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।