28ਤਦ ਉਸ ਨੇ ਡੇਰੇ ਦੇ ਦਰਵਾਜ਼ੇ ਉੱਤੇ ਪਰਦਾ ਲਗਾ ਦਿੱਤਾ।
29ਉਸ ਨੇ ਹੋਮ ਬਲੀ ਦੀ ਜਗਵੇਦੀ ਡੇਰੇ ਦੇ ਦਰਵਾਜ਼ੇ, ਮੰਡਲੀ ਦੇ ਤੰਬੂ ਦੇ ਕੋਲ ਰੱਖੀ ਅਤੇ ਉਸ ਉੱਤੇ ਹੋਮ ਦੀਆਂ ਭੇਟਾਂ ਅਤੇ ਅਨਾਜ਼ ਦੀਆਂ ਭੇਟਾਂ ਚੜ੍ਹਾਈਆਂ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।
30ਉਸ ਨੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਹੌਦ ਰੱਖੀ ਅਤੇ ਉਸ ਵਿੱਚ ਧੋਣ ਲਈ ਪਾਣੀ ਪਾਇਆ।
31ਅਤੇ ਮੋਸ਼ੇਹ ਅਤੇ ਹਾਰੋਨ ਅਤੇ ਉਸਦੇ ਪੁੱਤਰ ਇਸਨੂੰ ਆਪਣੇ ਹੱਥ ਪੈਰ ਧੋਣ ਲਈ ਵਰਤਦੇ ਸਨ।
32ਜਦੋਂ ਵੀ ਉਹ ਮੰਡਲੀ ਦੇ ਤੰਬੂ ਵਿੱਚ ਵੜਦੇ ਸਨ ਜਾਂ ਜਗਵੇਦੀ ਦੇ ਨੇੜੇ ਜਾਂਦੇ ਸਨ ਤਾਂ ਉਹ ਇਸ਼ਨਾਨ ਕਰਦੇ ਹੁੰਦੇ ਸਨ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।