ਕੂਚ 40

ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀ। ਫਿਰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਤੇ ਇਸ ਦੇ ਦੀਵੇ ਜਗਾਵੀਂ।

Exodus 40:4 (UKJV) And you shall bring in the table, and set in order the things that are to be set in order upon it; and you shall bring in the candlestick, and light the lamps thereof.

2“ਪਹਿਲੇ ਮਹੀਨੇ ਦੇ ਪਹਿਲੇ ਦਿਨ ਡੇਰੇ, ਮੰਡਲੀ ਦੇ ਤੰਬੂ ਨੂੰ ਸਥਾਪਿਤ ਕਰ।

3ਨੇਮ ਦੇ ਸੰਦੂਕ ਨੂੰ ਇਸ ਵਿੱਚ ਰੱਖੀ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀ।

4ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀ। ਫਿਰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਤੇ ਇਸ ਦੇ ਦੀਵੇ ਜਗਾਵੀਂ।

5ਧੂਪ ਦੀ ਸੋਨੇ ਦੀ ਜਗਵੇਦੀ ਨੂੰ ਨੇਮ ਦੇ ਸੰਦੂਕ ਦੇ ਅੱਗੇ ਰੱਖੀ ਅਤੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਗਾਉਣਾ।

6“ਤੂੰ ਹੋਮ ਦੀ ਭੇਟ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਅੱਗੇ ਰੱਖੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.