4ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀ। ਫਿਰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਤੇ ਇਸ ਦੇ ਦੀਵੇ ਜਗਾਵੀਂ।
5ਧੂਪ ਦੀ ਸੋਨੇ ਦੀ ਜਗਵੇਦੀ ਨੂੰ ਨੇਮ ਦੇ ਸੰਦੂਕ ਦੇ ਅੱਗੇ ਰੱਖੀ ਅਤੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਗਾਉਣਾ।
6“ਤੂੰ ਹੋਮ ਦੀ ਭੇਟ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਅੱਗੇ ਰੱਖੀ।
7ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਹੌਦ ਰੱਖੀ ਅਤੇ ਇਸ ਵਿੱਚ ਪਾਣੀ ਪਾਈ।
8ਉਸ ਦੇ ਆਲੇ-ਦੁਆਲੇ ਵਿਹੜਾ ਬਣਾਈ ਅਤੇ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਗਾਈ।