ਕੂਚ 5

ਇਸਰਾਏਲੀ ਨਿਗਾਹਬਾਨਾਂ ਨੂੰ ਅਹਿਸਾਸ ਹੋਇਆ ਕਿ ਉਹ ਮੁਸੀਬਤ ਵਿੱਚ ਸਨ ਜਦੋਂ ਉਹਨਾਂ ਨੂੰ ਕਿਹਾ ਗਿਆ ਸੀ, “ਤੁਹਾਨੂੰ ਹਰ ਰੋਜ਼ ਤੁਹਾਡੇ ਲਈ ਇੱਟਾਂ ਦੀ ਗਿਣਤੀ ਨੂੰ ਘਟਾਉਣਾ ਨਹੀਂ ਹੈ।”

Exodus 5:19 (UKJV) And the officers of the children of Israel did see that they were in evil case, after it was said, All of you shall not diminish ought from your bricks of your daily task.

17ਫ਼ਿਰਾਊਨ ਨੇ ਕਿਹਾ, “ਤੁਸੀਂ ਲੋਕ ਆਲਸੀ ਹੋ! ਇਸ ਲਈ ਤੁਸੀਂ ਕਹਿੰਦੇ ਰਹਿੰਦੇ ਹੋ, ‘ਆਓ ਅਸੀਂ ਚੱਲੀਏ ਅਤੇ ਯਾਹਵੇਹ ਲਈ ਕੁਰਬਾਨੀ ਚੜ੍ਹਾਈਏ।’

18ਹੁਣ ਕੰਮ ਤੇ ਲੱਗ ਜਾਓ ਕਿਉਂ ਜੋ ਤੁਹਾਨੂੰ ਕੋਈ ਤੂੜੀ ਨਹੀਂ ਦਿੱਤੀ ਜਾਵੇਗੀ, ਫਿਰ ਵੀ ਤੁਹਾਨੂੰ ਇੱਟਾਂ ਦਾ ਹਿਸਾਬ ਪੂਰਾ ਕਰਨਾ ਹੋਵੇਗਾ।”

19ਇਸਰਾਏਲੀ ਨਿਗਾਹਬਾਨਾਂ ਨੂੰ ਅਹਿਸਾਸ ਹੋਇਆ ਕਿ ਉਹ ਮੁਸੀਬਤ ਵਿੱਚ ਸਨ ਜਦੋਂ ਉਹਨਾਂ ਨੂੰ ਕਿਹਾ ਗਿਆ ਸੀ, “ਤੁਹਾਨੂੰ ਹਰ ਰੋਜ਼ ਤੁਹਾਡੇ ਲਈ ਇੱਟਾਂ ਦੀ ਗਿਣਤੀ ਨੂੰ ਘਟਾਉਣਾ ਨਹੀਂ ਹੈ।”

20ਜਦੋਂ ਉਹ ਫ਼ਿਰਾਊਨ ਦੇ ਘਰ ਤੋਂ ਬਾਹਰ ਆਏ, ਤਾਂ ਉਹ ਮੋਸ਼ੇਹ ਅਤੇ ਹਾਰੋਨ ਨੂੰ ਮਿਲੇ, ਜੋ ਉੱਥੇ ਉਹਨਾਂ ਦੀ ਉਡੀਕ ਕਰ ਰਹੇ ਸਨ।

21ਅਤੇ ਉਹਨਾਂ ਨੇ ਕਿਹਾ, “ਯਾਹਵੇਹ ਤੁਹਾਡੇ ਵੱਲ ਵੇਖੇ ਅਤੇ ਤੁਹਾਡਾ ਨਿਆਂ ਕਰੇ! ਤੁਸੀਂ ਸਾਨੂੰ ਫ਼ਿਰਾਊਨ ਅਤੇ ਉਸਦੇ ਅਧਿਕਾਰੀਆਂ ਲਈ ਘਿਣਾਉਣੇ ਬਣਾ ਦਿੱਤਾ ਹੈ ਅਤੇ ਸਾਨੂੰ ਮਾਰਨ ਲਈ ਉਹਨਾਂ ਦੇ ਹੱਥ ਵਿੱਚ ਤਲਵਾਰ ਰੱਖੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.