ਕੂਚ 6

ਪਰ ਮੋਸ਼ੇਹ ਨੇ ਯਾਹਵੇਹ ਨੂੰ ਕਿਹਾ, “ਜੇ ਇਸਰਾਏਲੀ ਮੇਰੀ ਗੱਲ ਨਹੀਂ ਸੁਣਨਗੇ, ਤਾਂ ਫ਼ਿਰਾਊਨ ਮੇਰੀ ਕਿਉਂ ਸੁਣੇਗਾ, ਮੈਂ ਤਾਂ ਹਕਲਾਉਂਦੇ ਬੁੱਲ੍ਹਾਂ ਨਾਲ ਬੋਲਦਾ ਹਾਂ?”

Exodus 6:12 (UKJV) And Moses spoke before the LORD, saying, Behold, the children of Israel have not hearkened unto me; how then shall Pharaoh hear me, who am of uncircumcised lips?

10ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

11ਜਾ, ਮਿਸਰ ਦੇ ਰਾਜਾ ਫ਼ਿਰਾਊਨ ਨੂੰ ਆਖ ਕਿ ਇਸਰਾਏਲੀਆਂ ਨੂੰ ਉਸ ਦੇ ਦੇਸ਼ ਵਿੱਚੋਂ ਬਾਹਰ ਜਾਣ ਦੇਵੇ।

12ਪਰ ਮੋਸ਼ੇਹ ਨੇ ਯਾਹਵੇਹ ਨੂੰ ਕਿਹਾ, “ਜੇ ਇਸਰਾਏਲੀ ਮੇਰੀ ਗੱਲ ਨਹੀਂ ਸੁਣਨਗੇ, ਤਾਂ ਫ਼ਿਰਾਊਨ ਮੇਰੀ ਕਿਉਂ ਸੁਣੇਗਾ, ਮੈਂ ਤਾਂ ਹਕਲਾਉਂਦੇ ਬੁੱਲ੍ਹਾਂ ਨਾਲ ਬੋਲਦਾ ਹਾਂ?”

13ਹੁਣ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨਾਲ ਇਸਰਾਏਲੀਆਂ ਅਤੇ ਮਿਸਰ ਦੇ ਰਾਜੇ ਫ਼ਿਰਾਊਨ ਬਾਰੇ ਗੱਲ ਕੀਤੀ ਅਤੇ ਉਸਨੇ ਉਹਨਾਂ ਨੂੰ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਦਾ ਹੁਕਮ ਦਿੱਤਾ।

14ਇਹ ਉਹਨਾਂ ਦੇ ਪਰਿਵਾਰਾਂ ਦੇ ਮੁੱਖੀ ਸਨ। ਇਸਰਾਏਲ ਦੇ ਜੇਠੇ ਪੁੱਤਰ ਰਊਬੇਨ ਦੇ ਪੁੱਤਰ ਹਨੋਕ ਅਤੇ ਪੱਲੂ, ਹੇਜ਼ਰੋਨ ਅਤੇ ਕਰਮੀ। ਇਹ ਰਊਬੇਨ ਦੇ ਗੋਤ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.