ਕੂਚ 6

ਹੁਣ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨਾਲ ਇਸਰਾਏਲੀਆਂ ਅਤੇ ਮਿਸਰ ਦੇ ਰਾਜੇ ਫ਼ਿਰਾਊਨ ਬਾਰੇ ਗੱਲ ਕੀਤੀ ਅਤੇ ਉਸਨੇ ਉਹਨਾਂ ਨੂੰ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਦਾ ਹੁਕਮ ਦਿੱਤਾ।

Exodus 6:13 (UKJV) And the LORD spoke unto Moses and unto Aaron, and gave them a charge unto the children of Israel, and unto Pharaoh king of Egypt, to bring the children of Israel out of the land of Egypt.

11ਜਾ, ਮਿਸਰ ਦੇ ਰਾਜਾ ਫ਼ਿਰਾਊਨ ਨੂੰ ਆਖ ਕਿ ਇਸਰਾਏਲੀਆਂ ਨੂੰ ਉਸ ਦੇ ਦੇਸ਼ ਵਿੱਚੋਂ ਬਾਹਰ ਜਾਣ ਦੇਵੇ।

12ਪਰ ਮੋਸ਼ੇਹ ਨੇ ਯਾਹਵੇਹ ਨੂੰ ਕਿਹਾ, “ਜੇ ਇਸਰਾਏਲੀ ਮੇਰੀ ਗੱਲ ਨਹੀਂ ਸੁਣਨਗੇ, ਤਾਂ ਫ਼ਿਰਾਊਨ ਮੇਰੀ ਕਿਉਂ ਸੁਣੇਗਾ, ਮੈਂ ਤਾਂ ਹਕਲਾਉਂਦੇ ਬੁੱਲ੍ਹਾਂ ਨਾਲ ਬੋਲਦਾ ਹਾਂ?”

13ਹੁਣ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨਾਲ ਇਸਰਾਏਲੀਆਂ ਅਤੇ ਮਿਸਰ ਦੇ ਰਾਜੇ ਫ਼ਿਰਾਊਨ ਬਾਰੇ ਗੱਲ ਕੀਤੀ ਅਤੇ ਉਸਨੇ ਉਹਨਾਂ ਨੂੰ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਦਾ ਹੁਕਮ ਦਿੱਤਾ।

14ਇਹ ਉਹਨਾਂ ਦੇ ਪਰਿਵਾਰਾਂ ਦੇ ਮੁੱਖੀ ਸਨ। ਇਸਰਾਏਲ ਦੇ ਜੇਠੇ ਪੁੱਤਰ ਰਊਬੇਨ ਦੇ ਪੁੱਤਰ ਹਨੋਕ ਅਤੇ ਪੱਲੂ, ਹੇਜ਼ਰੋਨ ਅਤੇ ਕਰਮੀ। ਇਹ ਰਊਬੇਨ ਦੇ ਗੋਤ ਸਨ।

15ਸ਼ਿਮਓਨ ਦੇ ਪੁੱਤਰ ਯਮੂਏਲ, ਯਾਮੀਨ, ਓਹਦ, ਯਾਕੀਨ, ਜ਼ੋਹਰ ਅਤੇ ਇੱਕ ਕਨਾਨੀ ਔਰਤ ਦਾ ਪੁੱਤਰ ਸ਼ਾਊਲ। ਇਹ ਸ਼ਿਮਓਨ ਦੇ ਗੋਤ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.