ਕੂਚ 6

ਹਾਰੋਨ ਦੇ ਪੁੱਤਰ ਅਲਆਜ਼ਾਰ ਨੇ ਪੂਤੀਏਲ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕੀਤਾ ਅਤੇ ਉਸ ਨੇ ਫੀਨਹਾਸ ਨੂੰ ਜਨਮ ਦਿੱਤਾ। ਇਹ ਲੇਵੀਆਂ ਦੇ ਪਰਿਵਾਰ, ਸਮੂਹਾਂ ਦੇ ਮੁੱਖੀ ਸਨ।

Exodus 6:25 (UKJV) And Eleazar Aaron's son took him one of the daughters of Putiel to wife; and she bare him Phinehas: these are the heads of the fathers of the Levites according to their families.

23ਹਾਰੋਨ ਨੇ ਅੰਮੀਨਾਦਾਬ ਦੀ ਧੀ ਅਤੇ ਨਾਹਸ਼ੋਨ ਦੀ ਭੈਣ ਅਲੀਸ਼ਬਾ ਨਾਲ ਵਿਆਹ ਕੀਤਾ ਅਤੇ ਉਸ ਨੇ ਨਾਦਾਬ ਅਤੇ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਜਨਮ ਦਿੱਤਾ।

24ਕੋਰਹ ਦੇ ਪੁੱਤਰ ਸਨ: ਅੱਸੀਰ, ਅਲਕਾਨਾਹ ਅਤੇ ਅਬਿਆਸਾਫ਼। ਇਹ ਕੋਰਾਹੀਆਂ ਦੇ ਗੋਤ ਸਨ।

25ਹਾਰੋਨ ਦੇ ਪੁੱਤਰ ਅਲਆਜ਼ਾਰ ਨੇ ਪੂਤੀਏਲ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕੀਤਾ ਅਤੇ ਉਸ ਨੇ ਫੀਨਹਾਸ ਨੂੰ ਜਨਮ ਦਿੱਤਾ। ਇਹ ਲੇਵੀਆਂ ਦੇ ਪਰਿਵਾਰ, ਸਮੂਹਾਂ ਦੇ ਮੁੱਖੀ ਸਨ।

26ਇਹ ਹਾਰੋਨ ਅਤੇ ਮੋਸ਼ੇਹ ਸਨ ਜਿਨ੍ਹਾਂ ਨੂੰ ਯਾਹਵੇਹ ਨੇ ਕਿਹਾ ਸੀ, “ਇਸਰਾਏਲੀਆਂ ਨੂੰ ਉਹਨਾਂ ਦੇ ਭਾਗਾਂ ਵਿੱਚ ਵੰਡ ਕੇ ਮਿਸਰ ਵਿੱਚੋਂ ਬਾਹਰ ਲਿਆਓ।”

27ਇਹ ਉਹੀ ਸਨ ਜਿਨ੍ਹਾਂ ਨੇ ਮਿਸਰ ਦੇ ਰਾਜੇ ਫ਼ਿਰਾਊਨ ਨਾਲ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਬਾਰੇ ਗੱਲ ਕੀਤੀ ਸੀ, ਇਹ ਉਹੀ ਮੋਸ਼ੇਹ ਅਤੇ ਹਾਰੋਨ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.