ਕੂਚ 6

ਇਹ ਉਹੀ ਸਨ ਜਿਨ੍ਹਾਂ ਨੇ ਮਿਸਰ ਦੇ ਰਾਜੇ ਫ਼ਿਰਾਊਨ ਨਾਲ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਬਾਰੇ ਗੱਲ ਕੀਤੀ ਸੀ, ਇਹ ਉਹੀ ਮੋਸ਼ੇਹ ਅਤੇ ਹਾਰੋਨ ਸਨ।

Exodus 6:27 (UKJV) These are they which spoke to Pharaoh king of Egypt, to bring out the children of Israel from Egypt: these are that Moses and Aaron.

25ਹਾਰੋਨ ਦੇ ਪੁੱਤਰ ਅਲਆਜ਼ਾਰ ਨੇ ਪੂਤੀਏਲ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕੀਤਾ ਅਤੇ ਉਸ ਨੇ ਫੀਨਹਾਸ ਨੂੰ ਜਨਮ ਦਿੱਤਾ। ਇਹ ਲੇਵੀਆਂ ਦੇ ਪਰਿਵਾਰ, ਸਮੂਹਾਂ ਦੇ ਮੁੱਖੀ ਸਨ।

26ਇਹ ਹਾਰੋਨ ਅਤੇ ਮੋਸ਼ੇਹ ਸਨ ਜਿਨ੍ਹਾਂ ਨੂੰ ਯਾਹਵੇਹ ਨੇ ਕਿਹਾ ਸੀ, “ਇਸਰਾਏਲੀਆਂ ਨੂੰ ਉਹਨਾਂ ਦੇ ਭਾਗਾਂ ਵਿੱਚ ਵੰਡ ਕੇ ਮਿਸਰ ਵਿੱਚੋਂ ਬਾਹਰ ਲਿਆਓ।”

27ਇਹ ਉਹੀ ਸਨ ਜਿਨ੍ਹਾਂ ਨੇ ਮਿਸਰ ਦੇ ਰਾਜੇ ਫ਼ਿਰਾਊਨ ਨਾਲ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਬਾਰੇ ਗੱਲ ਕੀਤੀ ਸੀ, ਇਹ ਉਹੀ ਮੋਸ਼ੇਹ ਅਤੇ ਹਾਰੋਨ ਸਨ।

28ਹੁਣ ਜਦੋਂ ਯਾਹਵੇਹ ਨੇ ਮਿਸਰ ਵਿੱਚ ਮੋਸ਼ੇਹ ਨਾਲ ਗੱਲ ਕੀਤੀ,

29ਤਾਂ ਉਸਨੇ ਮੋਸ਼ੇਹ ਨੂੰ ਕਿਹਾ, “ਮੈਂ ਯਾਹਵੇਹ ਹਾਂ, ਮਿਸਰ ਦੇ ਰਾਜੇ ਫ਼ਿਰਾਊਨ ਨੂੰ ਉਹ ਸਭ ਕੁਝ ਦੱਸੋ ਜੋ ਮੈਂ ਤੁਹਾਨੂੰ ਦੱਸਦਾ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.