27ਇਹ ਉਹੀ ਸਨ ਜਿਨ੍ਹਾਂ ਨੇ ਮਿਸਰ ਦੇ ਰਾਜੇ ਫ਼ਿਰਾਊਨ ਨਾਲ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਬਾਰੇ ਗੱਲ ਕੀਤੀ ਸੀ, ਇਹ ਉਹੀ ਮੋਸ਼ੇਹ ਅਤੇ ਹਾਰੋਨ ਸਨ।
28ਹੁਣ ਜਦੋਂ ਯਾਹਵੇਹ ਨੇ ਮਿਸਰ ਵਿੱਚ ਮੋਸ਼ੇਹ ਨਾਲ ਗੱਲ ਕੀਤੀ,
29ਤਾਂ ਉਸਨੇ ਮੋਸ਼ੇਹ ਨੂੰ ਕਿਹਾ, “ਮੈਂ ਯਾਹਵੇਹ ਹਾਂ, ਮਿਸਰ ਦੇ ਰਾਜੇ ਫ਼ਿਰਾਊਨ ਨੂੰ ਉਹ ਸਭ ਕੁਝ ਦੱਸੋ ਜੋ ਮੈਂ ਤੁਹਾਨੂੰ ਦੱਸਦਾ ਹਾਂ।”
30ਪਰ ਮੋਸ਼ੇਹ ਨੇ ਯਾਹਵੇਹ ਨੂੰ ਕਿਹਾ, “ਜਦ ਮੈਂ ਬੋਲਣ ਵਿੱਚ ਚੰਗਾ ਨਹੀਂ, ਤਾਂ ਫ਼ਿਰਾਊਨ ਮੇਰੀ ਕਿਉਂ ਸੁਣੇਗਾ?”