6“ਇਸ ਲਈ, ਇਸਰਾਏਲੀਆਂ ਨੂੰ ਆਖੋ ਕਿ ‘ਮੈਂ ਯਾਹਵੇਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੇ ਜੂਲੇ ਹੇਠੋਂ ਬਾਹਰ ਲਿਆਵਾਂਗਾ। ਮੈਂ ਤੁਹਾਨੂੰ ਉਹਨਾਂ ਦੇ ਗੁਲਾਮ ਹੋਣ ਤੋਂ ਅਜ਼ਾਦ ਕਰ ਦਿਆਂਗਾ ਅਤੇ ਮੈਂ ਤੁਹਾਨੂੰ ਆਪਣੀਆਂ ਬਾਹਾਂ ਵਿੱਚ ਲੈ ਕੇ ਅਤੇ ਨਿਆਉਂ ਦੇ ਸ਼ਕਤੀਸ਼ਾਲੀ ਕੰਮਾਂ ਨਾਲ ਛੁਡਾਵਾਂਗਾ।
7ਮੈਂ ਤੁਹਾਨੂੰ ਆਪਣੇ ਲੋਕਾਂ ਵਜੋਂ ਲੈ ਲਵਾਂਗਾ ਅਤੇ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ, ਜਿਸ ਨੇ ਤੁਹਾਨੂੰ ਮਿਸਰੀਆਂ ਦੇ ਜੂਲੇ ਹੇਠੋਂ ਕੱਢਿਆ।
8ਅਤੇ ਮੈਂ ਤੁਹਾਨੂੰ ਉਸ ਧਰਤੀ ਉੱਤੇ ਲਿਆਵਾਂਗਾ ਜਿਸ ਦੀ ਮੈਂ ਹੱਥ ਚੁੱਕ ਕੇ ਅਬਰਾਹਾਮ, ਇਸਹਾਕ ਅਤੇ ਯਾਕੋਬ ਨੂੰ ਦੇਣ ਦੀ ਸਹੁੰ ਖਾਧੀ ਸੀ, ਮੈਂ ਤੁਹਾਨੂੰ ਇਹ ਮਿਲਖ ਵਿੱਚ ਦਿਆਂਗਾ। ਮੈਂ ਹੀ ਯਾਹਵੇਹ ਹਾਂ।’ ”
9ਮੋਸ਼ੇਹ ਨੇ ਇਸਰਾਏਲੀਆਂ ਨੂੰ ਇਸ ਬਾਰੇ ਦੱਸਿਆ, ਪਰ ਉਹਨਾਂ ਨੇ ਨਿਰਾਸ਼ਾ ਅਤੇ ਸਖ਼ਤ ਮਿਹਨਤ ਦੇ ਕਾਰਨ ਉਸ ਦੀ ਗੱਲ ਨਹੀਂ ਸੁਣੀ।
10ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,