ਕੂਚ 7

ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਫ਼ਿਰਾਊਨ ਦਾ ਦਿਲ ਕਠੋਰ ਹੋ ਗਿਆ ਹੈ, ਉਹ ਲੋਕਾਂ ਨੂੰ ਜਾਣ ਦੇਣ ਤੋਂ ਇਨਕਾਰ ਕਰਦਾ ਹੈ।

Exodus 7:14 (UKJV) And the LORD said unto Moses, Pharaoh's heart is hardened, he refuses to let the people go.

12ਹਰ ਇੱਕ ਨੇ ਆਪਣੀ ਸੋਟੀ ਸੁੱਟ ਦਿੱਤੀ ਅਤੇ ਉਹ ਸੱਪ ਬਣ ਗਿਆ। ਪਰ ਹਾਰੋਨ ਦੀ ਸੋਟੀ ਉਹਨਾਂ ਦੀਆਂ ਸੋਟੀਆਂ ਨੂੰ ਨਿਗਲ ਗਈ।

13ਫਿਰ ਵੀ ਫ਼ਿਰਾਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਹਨਾਂ ਦੀ ਨਾ ਸੁਣੀ, ਜਿਵੇਂ ਕਿ ਯਾਹਵੇਹ ਨੇ ਕਿਹਾ ਸੀ।

14ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਫ਼ਿਰਾਊਨ ਦਾ ਦਿਲ ਕਠੋਰ ਹੋ ਗਿਆ ਹੈ, ਉਹ ਲੋਕਾਂ ਨੂੰ ਜਾਣ ਦੇਣ ਤੋਂ ਇਨਕਾਰ ਕਰਦਾ ਹੈ।

15ਸਵੇਰੇ ਫ਼ਿਰਾਊਨ ਕੋਲ ਜਾਉ ਜਦ ਉਹ ਨਦੀ ਵੱਲ ਜਾਂਦਾ ਹੈ। ਨੀਲ ਨਦੀ ਦੇ ਕੰਢੇ ਤੇ ਉਸਨੂੰ ਮਿਲੋ ਅਤੇ ਆਪਣੇ ਹੱਥ ਵਿੱਚ ਉਹ ਡੰਡਾ ਲਓ ਜੋ ਸੱਪ ਵਿੱਚ ਬਦਲ ਗਿਆ ਸੀ।

16ਫਿਰ ਉਸ ਨੂੰ ਆਖੋ, ‘ਯਾਹਵੇਹ, ਇਬਰਾਨੀਆਂ ਦੇ ਪਰਮੇਸ਼ਵਰ ਨੇ ਮੈਨੂੰ ਤੇਰੇ ਕੋਲ ਇਹ ਕਹਿਣ ਲਈ ਭੇਜਿਆ ਹੈ ਕਿ ਮੇਰੇ ਲੋਕਾਂ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰਨ, ਪਰ ਹੁਣ ਤੱਕ ਤੂੰ ਨਹੀਂ ਸੁਣੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.