ਕੂਚ 7

ਸਵੇਰੇ ਫ਼ਿਰਾਊਨ ਕੋਲ ਜਾਉ ਜਦ ਉਹ ਨਦੀ ਵੱਲ ਜਾਂਦਾ ਹੈ। ਨੀਲ ਨਦੀ ਦੇ ਕੰਢੇ ਤੇ ਉਸਨੂੰ ਮਿਲੋ ਅਤੇ ਆਪਣੇ ਹੱਥ ਵਿੱਚ ਉਹ ਡੰਡਾ ਲਓ ਜੋ ਸੱਪ ਵਿੱਚ ਬਦਲ ਗਿਆ ਸੀ।

Exodus 7:15 (UKJV) Get you unto Pharaoh in the morning; lo, he goes out unto the water; and you shall stand by the river's brink meeting him; and the rod which was turned to a serpent shall you take in yours hand.

13ਫਿਰ ਵੀ ਫ਼ਿਰਾਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਹਨਾਂ ਦੀ ਨਾ ਸੁਣੀ, ਜਿਵੇਂ ਕਿ ਯਾਹਵੇਹ ਨੇ ਕਿਹਾ ਸੀ।

14ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਫ਼ਿਰਾਊਨ ਦਾ ਦਿਲ ਕਠੋਰ ਹੋ ਗਿਆ ਹੈ, ਉਹ ਲੋਕਾਂ ਨੂੰ ਜਾਣ ਦੇਣ ਤੋਂ ਇਨਕਾਰ ਕਰਦਾ ਹੈ।

15ਸਵੇਰੇ ਫ਼ਿਰਾਊਨ ਕੋਲ ਜਾਉ ਜਦ ਉਹ ਨਦੀ ਵੱਲ ਜਾਂਦਾ ਹੈ। ਨੀਲ ਨਦੀ ਦੇ ਕੰਢੇ ਤੇ ਉਸਨੂੰ ਮਿਲੋ ਅਤੇ ਆਪਣੇ ਹੱਥ ਵਿੱਚ ਉਹ ਡੰਡਾ ਲਓ ਜੋ ਸੱਪ ਵਿੱਚ ਬਦਲ ਗਿਆ ਸੀ।

16ਫਿਰ ਉਸ ਨੂੰ ਆਖੋ, ‘ਯਾਹਵੇਹ, ਇਬਰਾਨੀਆਂ ਦੇ ਪਰਮੇਸ਼ਵਰ ਨੇ ਮੈਨੂੰ ਤੇਰੇ ਕੋਲ ਇਹ ਕਹਿਣ ਲਈ ਭੇਜਿਆ ਹੈ ਕਿ ਮੇਰੇ ਲੋਕਾਂ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰਨ, ਪਰ ਹੁਣ ਤੱਕ ਤੂੰ ਨਹੀਂ ਸੁਣੀ।

17ਇਹ ਉਹ ਹੈ ਜੋ ਯਾਹਵੇਹ ਆਖਦਾ ਹੈ ਕਿ ਇਸ ਦੁਆਰਾ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ ਅਤੇ ਮੇਰੇ ਹੱਥ ਵਿੱਚ ਸੋਟੀ ਨਾਲ ਮੈਂ ਨੀਲ ਦੇ ਪਾਣੀ ਨੂੰ ਮਾਰਾਂਗਾ ਅਤੇ ਉਹ ਖੂਨ ਵਿੱਚ ਬਦਲ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.