ਕੂਚ 7

ਇਹ ਉਹ ਹੈ ਜੋ ਯਾਹਵੇਹ ਆਖਦਾ ਹੈ ਕਿ ਇਸ ਦੁਆਰਾ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ ਅਤੇ ਮੇਰੇ ਹੱਥ ਵਿੱਚ ਸੋਟੀ ਨਾਲ ਮੈਂ ਨੀਲ ਦੇ ਪਾਣੀ ਨੂੰ ਮਾਰਾਂਗਾ ਅਤੇ ਉਹ ਖੂਨ ਵਿੱਚ ਬਦਲ ਜਾਵੇਗਾ।

Exodus 7:17 (UKJV) Thus says the LORD, In this you shall know that I am the LORD: behold, I will strike with the rod that is in mine hand upon the waters which are in the river, and they shall be turned to blood.

15ਸਵੇਰੇ ਫ਼ਿਰਾਊਨ ਕੋਲ ਜਾਉ ਜਦ ਉਹ ਨਦੀ ਵੱਲ ਜਾਂਦਾ ਹੈ। ਨੀਲ ਨਦੀ ਦੇ ਕੰਢੇ ਤੇ ਉਸਨੂੰ ਮਿਲੋ ਅਤੇ ਆਪਣੇ ਹੱਥ ਵਿੱਚ ਉਹ ਡੰਡਾ ਲਓ ਜੋ ਸੱਪ ਵਿੱਚ ਬਦਲ ਗਿਆ ਸੀ।

16ਫਿਰ ਉਸ ਨੂੰ ਆਖੋ, ‘ਯਾਹਵੇਹ, ਇਬਰਾਨੀਆਂ ਦੇ ਪਰਮੇਸ਼ਵਰ ਨੇ ਮੈਨੂੰ ਤੇਰੇ ਕੋਲ ਇਹ ਕਹਿਣ ਲਈ ਭੇਜਿਆ ਹੈ ਕਿ ਮੇਰੇ ਲੋਕਾਂ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰਨ, ਪਰ ਹੁਣ ਤੱਕ ਤੂੰ ਨਹੀਂ ਸੁਣੀ।

17ਇਹ ਉਹ ਹੈ ਜੋ ਯਾਹਵੇਹ ਆਖਦਾ ਹੈ ਕਿ ਇਸ ਦੁਆਰਾ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ ਅਤੇ ਮੇਰੇ ਹੱਥ ਵਿੱਚ ਸੋਟੀ ਨਾਲ ਮੈਂ ਨੀਲ ਦੇ ਪਾਣੀ ਨੂੰ ਮਾਰਾਂਗਾ ਅਤੇ ਉਹ ਖੂਨ ਵਿੱਚ ਬਦਲ ਜਾਵੇਗਾ।

18ਨੀਲ ਨਦੀ ਦੀਆਂ ਮੱਛੀਆਂ ਮਰ ਜਾਣਗੀਆਂ ਅਤੇ ਨਦੀ ਤੋਂ ਬਦਬੂ ਆਵੇਗੀ ਅਤੇ ਮਿਸਰੀ ਇਸ ਦਾ ਪਾਣੀ ਨਹੀਂ ਪੀ ਸਕਣਗੇ।’ ”

19ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਹਾਰੋਨ ਨੂੰ ਆਖ, ‘ਆਪਣੀ ਸੋਟੀ ਲੈ ਅਤੇ ਮਿਸਰ ਦੇ ਪਾਣੀਆਂ ਉੱਤੇ, ਨਦੀਆਂ, ਨਹਿਰਾਂ, ਤਾਲਾਬਾਂ ਅਤੇ ਸਾਰੇ ਜਲ ਭੰਡਾਰਾਂ ਉੱਤੇ ਆਪਣਾ ਹੱਥ ਵਧਾ ਅਤੇ ਉਹ ਲਹੂ ਵਿੱਚ ਬਦਲ ਜਾਣਗੇ।’ ਮਿਸਰ ਵਿੱਚ ਹਰ ਥਾਂ ਲਹੂ ਹੋਵੇਗਾ, ਇੱਥੋਂ ਤੱਕ ਕਿ ਲੱਕੜ ਅਤੇ ਪੱਥਰ ਦੇ ਭਾਂਡੇ ਵਿੱਚ ਵੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.