ਕੂਚ 7

ਨੀਲ ਨਦੀ ਦੇ ਵਿਚਲੀਆਂ ਮੱਛੀਆਂ ਮਰ ਗਈਆਂ ਅਤੇ ਨਦੀ ਵਿੱਚ ਇੰਨੀ ਬਦਬੂ ਆਉਂਦੀ ਸੀ ਕਿ ਮਿਸਰੀ ਇਸ ਦਾ ਪਾਣੀ ਨਹੀਂ ਪੀ ਸਕਦੇ ਸਨ ਅਤੇ ਮਿਸਰ ਵਿੱਚ ਹਰ ਪਾਸੇ ਲਹੂ ਸੀ।

Exodus 7:21 (UKJV) And the fish that was in the river died; and the river stank, and the Egyptians could not drink of the water of the river; and there was blood throughout all the land of Egypt.

19ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਹਾਰੋਨ ਨੂੰ ਆਖ, ‘ਆਪਣੀ ਸੋਟੀ ਲੈ ਅਤੇ ਮਿਸਰ ਦੇ ਪਾਣੀਆਂ ਉੱਤੇ, ਨਦੀਆਂ, ਨਹਿਰਾਂ, ਤਾਲਾਬਾਂ ਅਤੇ ਸਾਰੇ ਜਲ ਭੰਡਾਰਾਂ ਉੱਤੇ ਆਪਣਾ ਹੱਥ ਵਧਾ ਅਤੇ ਉਹ ਲਹੂ ਵਿੱਚ ਬਦਲ ਜਾਣਗੇ।’ ਮਿਸਰ ਵਿੱਚ ਹਰ ਥਾਂ ਲਹੂ ਹੋਵੇਗਾ, ਇੱਥੋਂ ਤੱਕ ਕਿ ਲੱਕੜ ਅਤੇ ਪੱਥਰ ਦੇ ਭਾਂਡੇ ਵਿੱਚ ਵੀ।”

20ਮੋਸ਼ੇਹ ਅਤੇ ਹਾਰੋਨ ਨੇ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਹੁਕਮ ਦਿੱਤਾ ਸੀ। ਉਸਨੇ ਫ਼ਿਰਾਊਨ ਅਤੇ ਉਸਦੇ ਅਧਿਕਾਰੀਆਂ ਦੇ ਸਾਹਮਣੇ ਆਪਣੀ ਸੋਟੀ ਖੜੀ ਕੀਤੀ ਅਤੇ ਨੀਲ ਨਦੀ ਦੇ ਪਾਣੀ ਨੂੰ ਮਾਰਿਆ ਅਤੇ ਸਾਰਾ ਪਾਣੀ ਲਹੂ ਵਿੱਚ ਬਦਲ ਗਿਆ।

21ਨੀਲ ਨਦੀ ਦੇ ਵਿਚਲੀਆਂ ਮੱਛੀਆਂ ਮਰ ਗਈਆਂ ਅਤੇ ਨਦੀ ਵਿੱਚ ਇੰਨੀ ਬਦਬੂ ਆਉਂਦੀ ਸੀ ਕਿ ਮਿਸਰੀ ਇਸ ਦਾ ਪਾਣੀ ਨਹੀਂ ਪੀ ਸਕਦੇ ਸਨ ਅਤੇ ਮਿਸਰ ਵਿੱਚ ਹਰ ਪਾਸੇ ਲਹੂ ਸੀ।

22ਪਰ ਮਿਸਰੀ ਜਾਦੂਗਰਾਂ ਨੇ ਆਪਣੀਆਂ ਗੁਪਤ ਕਲਾਵਾਂ ਨਾਲ ਉਹੀ ਕੰਮ ਕੀਤੇ ਅਤੇ ਫ਼ਿਰਾਊਨ ਦਾ ਦਿਲ ਕਠੋਰ ਹੋ ਗਿਆ, ਉਸਨੇ ਮੋਸ਼ੇਹ ਅਤੇ ਹਾਰੋਨ ਦੀ ਗੱਲ ਨਹੀਂ ਸੁਣੀ, ਜਿਵੇਂ ਕਿ ਯਾਹਵੇਹ ਨੇ ਕਿਹਾ ਸੀ।

23ਇਸ ਦੀ ਬਜਾਏ, ਫ਼ਿਰਾਊਨ ਮੁੜਿਆ ਅਤੇ ਆਪਣੇ ਮਹਿਲ ਵਿੱਚ ਚਲਾ ਗਿਆ, ਅਤੇ ਇਸ ਗੱਲ ਨੂੰ ਵੀ ਦਿਲ ਵਿੱਚ ਨਾ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.