2ਜੋ ਮੈਂ ਤੈਨੂੰ ਹੁਕਮ ਦਿੰਦਾ ਹਾਂ ਤੂੰ ਉਹ ਸਭ ਕੁਝ ਕਹਿਣਾ ਅਤੇ ਤੇਰੇ ਭਰਾ ਹਾਰੋਨ ਫ਼ਿਰਾਊਨ ਨੂੰ ਆਖੇ ਕਿ ਉਹ ਇਸਰਾਏਲੀਆਂ ਨੂੰ ਉਸਦੇ ਦੇਸ਼ ਵਿੱਚੋਂ ਬਾਹਰ ਜਾਣ ਦੇਵੇ।
3ਭਾਵੇਂ ਮੈਂ ਮਿਸਰ ਵਿੱਚ ਆਪਣੇ ਨਿਸ਼ਾਨ ਅਤੇ ਅਚੰਭੇ ਦਿਖਾਵਾਂਗਾ, ਪਰ ਮੈਂ ਫ਼ਿਰਾਊਨ ਦੇ ਦਿਲ ਨੂੰ ਕਠੋਰ ਕਰਾਂਗਾ
4ਫ਼ਿਰਾਊਨ ਤੁਹਾਡੀ ਗੱਲ ਨਹੀਂ ਸੁਣੇਗਾ। ਤਦ ਮੈਂ ਮਿਸਰ ਉੱਤੇ ਆਪਣਾ ਹੱਥ ਰੱਖਾਂਗਾ ਅਤੇ ਨਿਆਉਂ ਦੇ ਸ਼ਕਤੀਸ਼ਾਲੀ ਕੰਮਾਂ ਨਾਲ ਮੈਂ ਆਪਣੇ ਦਲਾਂ ਨੂੰ ਆਪਣੀ ਪਰਜਾ ਇਸਰਾਏਲੀਆਂ ਨੂੰ ਬਾਹਰ ਲਿਆਵਾਂਗਾ।
5ਅਤੇ ਜਦੋਂ ਮੈਂ ਮਿਸਰ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਇਸਰਾਏਲੀਆਂ ਨੂੰ ਉਸ ਵਿੱਚੋਂ ਬਾਹਰ ਲਿਆਵਾਂਗਾ ਤਾਂ ਮਿਸਰੀ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ।”
6ਮੋਸ਼ੇਹ ਅਤੇ ਹਾਰੋਨ ਨੇ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ।