ਕੂਚ 7

ਅਤੇ ਜਦੋਂ ਮੈਂ ਮਿਸਰ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਇਸਰਾਏਲੀਆਂ ਨੂੰ ਉਸ ਵਿੱਚੋਂ ਬਾਹਰ ਲਿਆਵਾਂਗਾ ਤਾਂ ਮਿਸਰੀ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ।”

Exodus 7:5 (UKJV) And the Egyptians shall know that I am the LORD, when I stretch forth mine hand upon Egypt, and bring out the children of Israel from among them.

3ਭਾਵੇਂ ਮੈਂ ਮਿਸਰ ਵਿੱਚ ਆਪਣੇ ਨਿਸ਼ਾਨ ਅਤੇ ਅਚੰਭੇ ਦਿਖਾਵਾਂਗਾ, ਪਰ ਮੈਂ ਫ਼ਿਰਾਊਨ ਦੇ ਦਿਲ ਨੂੰ ਕਠੋਰ ਕਰਾਂਗਾ

4ਫ਼ਿਰਾਊਨ ਤੁਹਾਡੀ ਗੱਲ ਨਹੀਂ ਸੁਣੇਗਾ। ਤਦ ਮੈਂ ਮਿਸਰ ਉੱਤੇ ਆਪਣਾ ਹੱਥ ਰੱਖਾਂਗਾ ਅਤੇ ਨਿਆਉਂ ਦੇ ਸ਼ਕਤੀਸ਼ਾਲੀ ਕੰਮਾਂ ਨਾਲ ਮੈਂ ਆਪਣੇ ਦਲਾਂ ਨੂੰ ਆਪਣੀ ਪਰਜਾ ਇਸਰਾਏਲੀਆਂ ਨੂੰ ਬਾਹਰ ਲਿਆਵਾਂਗਾ।

5ਅਤੇ ਜਦੋਂ ਮੈਂ ਮਿਸਰ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਇਸਰਾਏਲੀਆਂ ਨੂੰ ਉਸ ਵਿੱਚੋਂ ਬਾਹਰ ਲਿਆਵਾਂਗਾ ਤਾਂ ਮਿਸਰੀ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ।”

6ਮੋਸ਼ੇਹ ਅਤੇ ਹਾਰੋਨ ਨੇ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ।

7ਜਦੋਂ ਉਹਨਾਂ ਨੇ ਫ਼ਿਰਾਊਨ ਨਾਲ ਗੱਲ ਕੀਤੀ ਤਾਂ ਮੋਸ਼ੇਹ ਅੱਸੀ ਸਾਲਾਂ ਦਾ ਸੀ ਅਤੇ ਹਾਰੋਨ ਤਿਰਾਸੀਆਂ ਸਾਲਾਂ ਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.