4ਫ਼ਿਰਾਊਨ ਤੁਹਾਡੀ ਗੱਲ ਨਹੀਂ ਸੁਣੇਗਾ। ਤਦ ਮੈਂ ਮਿਸਰ ਉੱਤੇ ਆਪਣਾ ਹੱਥ ਰੱਖਾਂਗਾ ਅਤੇ ਨਿਆਉਂ ਦੇ ਸ਼ਕਤੀਸ਼ਾਲੀ ਕੰਮਾਂ ਨਾਲ ਮੈਂ ਆਪਣੇ ਦਲਾਂ ਨੂੰ ਆਪਣੀ ਪਰਜਾ ਇਸਰਾਏਲੀਆਂ ਨੂੰ ਬਾਹਰ ਲਿਆਵਾਂਗਾ।
5ਅਤੇ ਜਦੋਂ ਮੈਂ ਮਿਸਰ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਇਸਰਾਏਲੀਆਂ ਨੂੰ ਉਸ ਵਿੱਚੋਂ ਬਾਹਰ ਲਿਆਵਾਂਗਾ ਤਾਂ ਮਿਸਰੀ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ।”
6ਮੋਸ਼ੇਹ ਅਤੇ ਹਾਰੋਨ ਨੇ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ।
7ਜਦੋਂ ਉਹਨਾਂ ਨੇ ਫ਼ਿਰਾਊਨ ਨਾਲ ਗੱਲ ਕੀਤੀ ਤਾਂ ਮੋਸ਼ੇਹ ਅੱਸੀ ਸਾਲਾਂ ਦਾ ਸੀ ਅਤੇ ਹਾਰੋਨ ਤਿਰਾਸੀਆਂ ਸਾਲਾਂ ਦਾ ਸੀ।
8ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਆਖਿਆ,