ਕੂਚ 8

ਫ਼ਿਰਾਊਨ ਨੇ ਕਿਹਾ, “ਕੱਲ ਤੋਂ ਕਰਾਂਗੇ।” ਮੋਸ਼ੇਹ ਨੇ ਉੱਤਰ ਦਿੱਤਾ, “ਜਿਵੇਂ ਤੂੰ ਆਖਦਾ ਹੈ, ਉਸੇ ਤਰ੍ਹਾਂ ਹੀ ਹੋਵੇਗਾ, ਤਾਂ ਜੋ ਤੂੰ ਜਾਣੇ ਸਾਡੇ ਪਰਮੇਸ਼ਵਰ ਵਰਗਾ ਕੋਈ ਨਹੀਂ ਹੈ।

Exodus 8:10 (UKJV) And he said, Tomorrow. And he said, Be it according to your word: that you may know that there is none like unto the LORD our God.

8ਫ਼ਿਰਾਊਨ ਨੇ ਮੋਸ਼ੇਹ ਅਤੇ ਹਾਰੋਨ ਨੂੰ ਬੁਲਾਇਆ ਅਤੇ ਕਿਹਾ, “ਯਾਹਵੇਹ ਅੱਗੇ ਬੇਨਤੀ ਕਰੋ ਕਿ ਉਹ ਡੱਡੂਆਂ ਨੂੰ ਮੇਰੇ ਅਤੇ ਮੇਰੇ ਲੋਕਾਂ ਤੋਂ ਦੂਰ ਕਰ ਦੇਵੇ ਅਤੇ ਮੈਂ ਤੁਹਾਡੇ ਲੋਕਾਂ ਨੂੰ ਯਾਹਵੇਹ ਨੂੰ ਬਲੀਆਂ ਚੜ੍ਹਾਉਣ ਲਈ ਜਾਣ ਦੇਵਾਂਗਾ।”

9ਮੋਸ਼ੇਹ ਨੇ ਫ਼ਿਰਾਊਨ ਨੂੰ ਕਿਹਾ, “ਮੈਨੂੰ ਦੱਸੋ, ਮੈਂ ਤੁਹਾਡੇ ਲਈ ਕਦੋਂ ਪ੍ਰਾਰਥਨਾ ਕਰਾਂ ਤਾਂ ਜੋ ਇਹ ਡੱਡੂ ਤੁਹਾਨੂੰ ਅਤੇ ਤੁਹਾਡੇ ਘਰਾਂ ਨੂੰ ਛੱਡ ਕੇ ਸਿਰਫ ਨੀਲ ਨਦੀ ਵਿੱਚ ਹੀ ਰਹਿਣ।”

10ਫ਼ਿਰਾਊਨ ਨੇ ਕਿਹਾ, “ਕੱਲ ਤੋਂ ਕਰਾਂਗੇ।” ਮੋਸ਼ੇਹ ਨੇ ਉੱਤਰ ਦਿੱਤਾ, “ਜਿਵੇਂ ਤੂੰ ਆਖਦਾ ਹੈ, ਉਸੇ ਤਰ੍ਹਾਂ ਹੀ ਹੋਵੇਗਾ, ਤਾਂ ਜੋ ਤੂੰ ਜਾਣੇ ਸਾਡੇ ਪਰਮੇਸ਼ਵਰ ਵਰਗਾ ਕੋਈ ਨਹੀਂ ਹੈ।

11ਡੱਡੂ ਤੁਹਾਨੂੰ ਅਤੇ ਤੁਹਾਡੇ ਘਰਾਂ, ਤੁਹਾਡੇ ਅਧਿਕਾਰੀਆਂ ਅਤੇ ਤੁਹਾਡੇ ਲੋਕਾਂ ਨੂੰ ਛੱਡ ਜਾਣਗੇ; ਉਹ ਸਿਰਫ ਨੀਲ ਨਦੀ ਵਿੱਚ ਹੀ ਰਹਿਣਗੇ।”

12ਮੋਸ਼ੇਹ ਅਤੇ ਹਾਰੋਨ ਨੇ ਫ਼ਿਰਾਊਨ ਨੂੰ ਛੱਡਣ ਤੋਂ ਬਾਅਦ, ਡੱਡੂ ਲਈ ਯਾਹਵੇਹ ਅੱਗੇ ਦੁਹਾਈ ਦਿੱਤੀ ਜੋ ਉਹ ਫ਼ਿਰਾਊਨ ਉੱਤੇ ਲਿਆਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.