12ਮੋਸ਼ੇਹ ਅਤੇ ਹਾਰੋਨ ਨੇ ਫ਼ਿਰਾਊਨ ਨੂੰ ਛੱਡਣ ਤੋਂ ਬਾਅਦ, ਡੱਡੂ ਲਈ ਯਾਹਵੇਹ ਅੱਗੇ ਦੁਹਾਈ ਦਿੱਤੀ ਜੋ ਉਹ ਫ਼ਿਰਾਊਨ ਉੱਤੇ ਲਿਆਇਆ ਸੀ।
13ਅਤੇ ਯਾਹਵੇਹ ਨੇ ਉਹੀ ਕੀਤਾ ਜੋ ਮੋਸ਼ੇਹ ਨੇ ਕਿਹਾ ਘਰਾਂ ਵਿੱਚ, ਵਿਹੜਿਆਂ ਵਿੱਚ ਅਤੇ ਖੇਤਾਂ ਵਿੱਚ ਡੱਡੂ ਮੁੱਕ ਗਏ।
14ਉਹ ਢੇਰਾਂ ਦੇ ਢੇਰ ਹੋ ਗਏ ਸਨ, ਜਿਹਦੇ ਨਾਲ ਪੂਰੇ ਦੇਸ਼ ਵਿੱਚ ਬਦਬੂ ਫੈਲ ਗਈ ਸੀ।
15ਪਰ ਜਦੋਂ ਫ਼ਿਰਾਊਨ ਨੇ ਦੇਖਿਆ ਕਿ ਸਾਰੇ ਡੱਡੂ ਮਰੇ ਗਏ ਹਨ ਤਾਂ ਉਸਨੇ ਆਪਣਾ ਦਿਲ ਕਠੋਰ ਕਰ ਲਿਆ ਅਤੇ ਮੋਸ਼ੇਹ ਅਤੇ ਹਾਰੋਨ ਦੀ ਗੱਲ ਨਾ ਸੁਣੀ, ਜਿਵੇਂ ਕਿ ਯਾਹਵੇਹ ਨੇ ਕਿਹਾ ਸੀ।
16ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹਾਰੋਨ ਨੂੰ ਆਖ, ‘ਆਪਣੀ ਸੋਟੀ ਫੈਲਾ ਕੇ ਜ਼ਮੀਨ ਦੀ ਧੂੜ ਨੂੰ ਮਾਰ,’ ਅਤੇ ਤਾਂ ਜੋ ਉਹ ਸਾਰੇ ਮਿਸਰ ਦੇਸ਼ ਵਿੱਚ ਜੂੰਆਂ ਬਣ ਜਾਵੇ।”