ਕੂਚ 8

ਪਰ ਜਦੋਂ ਜਾਦੂਗਰਾਂ ਨੇ ਆਪਣੀਆਂ ਗੁਪਤ ਕਲਾਵਾਂ ਦੁਆਰਾ ਕੋਸ਼ਿਸ਼ ਕੀਤੀ, ਕਿ ਜੂੰਆਂ ਨੂੰ ਲੈ ਆਉਣ ਪਰ ਉਹ ਨਾ ਲਿਆ ਸਕੇ, ਅਤੇ ਆਦਮੀ ਅਤੇ ਡੰਗਰਾਂ ਉੱਤੇ ਜੂੰਆਂ ਹੀ ਜੂੰਆਂ ਸਨ।

Exodus 8:18 (UKJV) And the magicians did so with their enchantments to bring forth lice, but they could not: so there were lice upon man, and upon beast.

16ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹਾਰੋਨ ਨੂੰ ਆਖ, ‘ਆਪਣੀ ਸੋਟੀ ਫੈਲਾ ਕੇ ਜ਼ਮੀਨ ਦੀ ਧੂੜ ਨੂੰ ਮਾਰ,’ ਅਤੇ ਤਾਂ ਜੋ ਉਹ ਸਾਰੇ ਮਿਸਰ ਦੇਸ਼ ਵਿੱਚ ਜੂੰਆਂ ਬਣ ਜਾਵੇ।”

17ਉਹਨਾਂ ਨੇ ਅਜਿਹਾ ਹੀ ਕੀਤਾ ਅਤੇ ਜਦੋਂ ਹਾਰੋਨ ਨੇ ਸੋਟੀ ਨਾਲ ਆਪਣਾ ਹੱਥ ਵਧਾਇਆ ਅਤੇ ਜ਼ਮੀਨ ਦੀ ਧੂੜ ਨੂੰ ਮਾਰਿਆ, ਤਾਂ ਲੋਕਾਂ ਅਤੇ ਜਾਨਵਰਾਂ ਉੱਤੇ ਜੂੰਆਂ ਆ ਗਈਆਂ। ਮਿਸਰ ਦੀ ਸਾਰੀ ਧਰਤੀ ਤੇ ਜੂੰਆਂ ਹੋ ਗਈਆਂ।

18ਪਰ ਜਦੋਂ ਜਾਦੂਗਰਾਂ ਨੇ ਆਪਣੀਆਂ ਗੁਪਤ ਕਲਾਵਾਂ ਦੁਆਰਾ ਕੋਸ਼ਿਸ਼ ਕੀਤੀ, ਕਿ ਜੂੰਆਂ ਨੂੰ ਲੈ ਆਉਣ ਪਰ ਉਹ ਨਾ ਲਿਆ ਸਕੇ, ਅਤੇ ਆਦਮੀ ਅਤੇ ਡੰਗਰਾਂ ਉੱਤੇ ਜੂੰਆਂ ਹੀ ਜੂੰਆਂ ਸਨ।

19ਜਾਦੂਗਰਾਂ ਨੇ ਫ਼ਿਰਾਊਨ ਨੂੰ ਕਿਹਾ, “ਇਹ ਪਰਮੇਸ਼ਵਰ ਦੀ ਉਂਗਲ ਹੈ।” ਪਰ ਫ਼ਿਰਾਊਨ ਦਾ ਦਿਲ ਕਠੋਰ ਸੀ ਅਤੇ ਉਸ ਨੇ ਨਾ ਸੁਣੀ, ਜਿਵੇਂ ਯਾਹਵੇਹ ਨੇ ਕਿਹਾ ਸੀ।

20ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਤੜਕੇ ਉੱਠ ਅਤੇ ਨਦੀ ਉੱਤੇ ਜਦ ਫ਼ਿਰਾਊਨ ਜਾਂਦਾ ਹੈ ਉਸਨੂੰ ਮਿਲ ਅਤੇ ਉਸਨੂੰ ਆਖ, ‘ਯਾਹਵੇਹ ਇਹ ਆਖਦਾ ਹੈ: ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਮੇਰੀ ਉਪਾਸਨਾ ਕਰ ਸਕਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.