ਕੂਚ 8

ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਤੜਕੇ ਉੱਠ ਅਤੇ ਨਦੀ ਉੱਤੇ ਜਦ ਫ਼ਿਰਾਊਨ ਜਾਂਦਾ ਹੈ ਉਸਨੂੰ ਮਿਲ ਅਤੇ ਉਸਨੂੰ ਆਖ, ‘ਯਾਹਵੇਹ ਇਹ ਆਖਦਾ ਹੈ: ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਮੇਰੀ ਉਪਾਸਨਾ ਕਰ ਸਕਣ।

Exodus 8:20 (UKJV) And the LORD said unto Moses, Rise up early in the morning, and stand before Pharaoh; lo, he comes forth to the water; and say unto him, Thus says the LORD, Let my people go, that they may serve me.

18ਪਰ ਜਦੋਂ ਜਾਦੂਗਰਾਂ ਨੇ ਆਪਣੀਆਂ ਗੁਪਤ ਕਲਾਵਾਂ ਦੁਆਰਾ ਕੋਸ਼ਿਸ਼ ਕੀਤੀ, ਕਿ ਜੂੰਆਂ ਨੂੰ ਲੈ ਆਉਣ ਪਰ ਉਹ ਨਾ ਲਿਆ ਸਕੇ, ਅਤੇ ਆਦਮੀ ਅਤੇ ਡੰਗਰਾਂ ਉੱਤੇ ਜੂੰਆਂ ਹੀ ਜੂੰਆਂ ਸਨ।

19ਜਾਦੂਗਰਾਂ ਨੇ ਫ਼ਿਰਾਊਨ ਨੂੰ ਕਿਹਾ, “ਇਹ ਪਰਮੇਸ਼ਵਰ ਦੀ ਉਂਗਲ ਹੈ।” ਪਰ ਫ਼ਿਰਾਊਨ ਦਾ ਦਿਲ ਕਠੋਰ ਸੀ ਅਤੇ ਉਸ ਨੇ ਨਾ ਸੁਣੀ, ਜਿਵੇਂ ਯਾਹਵੇਹ ਨੇ ਕਿਹਾ ਸੀ।

20ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਤੜਕੇ ਉੱਠ ਅਤੇ ਨਦੀ ਉੱਤੇ ਜਦ ਫ਼ਿਰਾਊਨ ਜਾਂਦਾ ਹੈ ਉਸਨੂੰ ਮਿਲ ਅਤੇ ਉਸਨੂੰ ਆਖ, ‘ਯਾਹਵੇਹ ਇਹ ਆਖਦਾ ਹੈ: ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਮੇਰੀ ਉਪਾਸਨਾ ਕਰ ਸਕਣ।

21ਜੇ ਤੂੰ ਮੇਰੇ ਲੋਕਾਂ ਨੂੰ ਨਾ ਜਾਣ ਦੇਵੇਂਗਾ ਤਾਂ ਮੈਂ ਤੇਰੇ ਉੱਤੇ ਅਤੇ ਤੇਰੇ ਅਧਿਕਾਰੀਆਂ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੁਹਾਡੇ ਘਰਾਂ ਵਿੱਚ ਮੱਖੀਆਂ ਦੇ ਝੁੰਡ ਭੇਜਾਂਗਾ। ਮਿਸਰੀਆਂ ਦੇ ਘਰ ਮੱਖੀਆਂ ਨਾਲ ਭਰ ਜਾਣਗੇ, ਇੱਥੋਂ ਤੱਕ ਕਿ ਜ਼ਮੀਨ ਉਹਨਾਂ ਨਾਲ ਢੱਕੀ ਜਾਵੇਗੀ।

22“ ‘ਪਰ ਉਸ ਦਿਨ ਮੈਂ ਗੋਸ਼ੇਨ ਦੇਸ਼ ਦੀ ਧਰਤੀ ਨਾਲ ਵੱਖਰਾ ਵਿਹਾਰ ਕਰਾਂਗਾ, ਜਿੱਥੇ ਮੇਰੇ ਲੋਕ ਰਹਿੰਦੇ ਹਨ; ਉੱਥੇ ਮੱਖੀਆਂ ਦੇ ਝੁੰਡ ਨਹੀਂ ਹੋਣਗੇ, ਤਾਂ ਜੋ ਤੁਸੀਂ ਜਾਣ ਸਕੋ ਕਿ ਮੈਂ, ਯਾਹਵੇਹ, ਇਸ ਧਰਤੀ ਵਿੱਚ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.