9ਇਹ ਮਿਸਰ ਦੀ ਸਾਰੀ ਧਰਤੀ ਉੱਤੇ ਘੱਟਾ ਹੋ ਜਾਵੇਗੇ ਅਤੇ ਸਾਰੇ ਦੇਸ਼ ਦੇ ਲੋਕਾਂ ਅਤੇ ਜਾਨਵਰਾਂ ਉੱਤੇ ਫੋੜੇ ਨਿੱਕਲਣਗੇ।”
10ਇਸ ਲਈ ਉਹ ਭੱਠੀ ਵਿੱਚੋਂ ਸੁਆਹ ਲੈ ਕੇ ਫ਼ਿਰਾਊਨ ਦੇ ਸਾਹਮਣੇ ਖੜੇ ਹੋਏ, ਮੋਸ਼ੇਹ ਨੇ ਇਸ ਨੂੰ ਹਵਾ ਵਿੱਚ ਉਡਾ ਦਿੱਤਾ ਅਤੇ ਲੋਕਾਂ ਅਤੇ ਜਾਨਵਰਾਂ ਉੱਤੇ ਫੋੜੇ ਨਿਕਲ ਪਏ।
11ਜਾਦੂਗਰ ਮੋਸ਼ੇਹ ਦੇ ਸਾਹਮਣੇ ਖੜ੍ਹੇ ਨਾ ਹੋ ਸਕੇ ਕਿਉਂਕਿ ਉਹਨਾਂ ਉੱਤੇ ਅਤੇ ਸਾਰੇ ਮਿਸਰੀਆਂ ਉੱਤੇ ਫੋੜੇ ਸਨ।
12ਪਰ ਯਾਹਵੇਹ ਨੇ ਫ਼ਿਰਾਊਨ ਦੇ ਦਿਲ ਨੂੰ ਕਠੋਰ ਕਰ ਦਿੱਤਾ ਅਤੇ ਉਸਨੇ ਮੋਸ਼ੇਹ ਅਤੇ ਹਾਰੋਨ ਦੀ ਗੱਲ ਨਹੀਂ ਸੁਣੀ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਸੀ।
13ਫਿਰ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਤੜਕੇ ਉੱਠ, ਫ਼ਿਰਾਊਨ ਦੇ ਸਾਹਮਣੇ ਜਾ ਅਤੇ ਉਸਨੂੰ ਆਖ, ‘ਯਾਹਵੇਹ ਇਬਰਾਨੀਆਂ ਦਾ ਪਰਮੇਸ਼ਵਰ ਇਹ ਆਖਦਾ ਹੈ,’ ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਮੇਰੀ ਉਪਾਸਨਾ ਕਰਨ,