13ਫਿਰ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਤੜਕੇ ਉੱਠ, ਫ਼ਿਰਾਊਨ ਦੇ ਸਾਹਮਣੇ ਜਾ ਅਤੇ ਉਸਨੂੰ ਆਖ, ‘ਯਾਹਵੇਹ ਇਬਰਾਨੀਆਂ ਦਾ ਪਰਮੇਸ਼ਵਰ ਇਹ ਆਖਦਾ ਹੈ,’ ਮੇਰੇ ਲੋਕਾਂ ਨੂੰ ਜਾਣ ਦੇ, ਤਾਂ ਜੋ ਉਹ ਮੇਰੀ ਉਪਾਸਨਾ ਕਰਨ,
14ਜਾਂ ਇਸ ਵਾਰ ਮੈਂ ਆਪਣੀਆਂ ਮਹਾਂਮਾਰੀ ਦੀ ਪੂਰੀ ਤਾਕਤ ਤੁਹਾਡੇ ਉੱਤੇ ਅਤੇ ਤੁਹਾਡੇ ਅਧਿਕਾਰੀਆਂ ਅਤੇ ਤੁਹਾਡੇ ਲੋਕਾਂ ਉੱਤੇ ਭੇਜਾਂਗਾ, ਤਾਂ ਜੋ ਤੁਸੀਂ ਜਾਣ ਸਕੋ ਕਿ ਸਾਰੀ ਧਰਤੀ ਉੱਤੇ ਮੇਰੇ ਵਰਗਾ ਕੋਈ ਨਹੀਂ ਹੈ।
15ਕਿਉਂਕਿ ਹੁਣ ਤੱਕ ਮੈਂ ਆਪਣਾ ਹੱਥ ਵਧਾ ਕੇ ਤੁਹਾਨੂੰ ਅਤੇ ਤੁਹਾਡੇ ਲੋਕਾਂ ਨੂੰ ਇੱਕ ਅਜਿਹੀ ਮਹਾਂਮਾਰੀ ਨਾਲ ਮਾਰ ਸਕਦਾ ਸੀ ਜੋ ਤੁਹਾਨੂੰ ਧਰਤੀ ਤੋਂ ਮਿਟਾ ਸਕਦੀ ਸੀ।
16ਪਰ ਮੈਂ ਤੈਨੂੰ ਇਸ ਉਦੇਸ਼ ਦੇ ਲਈ ਨਿਯੁਕਤ ਕੀਤਾ, ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਵਿਖਾਵਾਂ ਅਤੇ ਮੇਰਾ ਨਾਮ ਸਾਰੀ ਧਰਤੀ ਉੱਤੇ ਸੁਣਾਇਆ ਜਾਵੇ।
17ਤੁਸੀਂ ਅਜੇ ਵੀ ਆਪਣੇ ਆਪ ਨੂੰ ਮੇਰੇ ਲੋਕਾਂ ਦੇ ਵਿਰੁੱਧ ਬਣਾਇਆ ਹੈ ਅਤੇ ਉਹਨਾਂ ਨੂੰ ਜਾਣ ਨਹੀਂ ਦਿੱਤਾ।