ਕੂਚ 9

ਇਸ ਲਈ, ਕੱਲ ਇਸੇ ਸਮੇਂ ਮੈਂ ਸਭ ਤੋਂ ਭੈੜੀ ਗੜੇਮਾਰੀ ਭੇਜਾਂਗਾ ਜੋ ਮਿਸਰ ਉੱਤੇ ਉਸ ਦਿਨ ਤੋਂ ਜੋ ਉਸ ਦੀ ਸਥਾਪਨਾ ਦੇ ਦਿਨ ਤੋਂ ਹੁਣ ਤੱਕ ਨਹੀਂ ਪਈ।

Exodus 9:18 (UKJV) Behold, tomorrow about this time I will cause it to rain a very grievous hail, such as has not been in Egypt since the foundation thereof even until now.

16ਪਰ ਮੈਂ ਤੈਨੂੰ ਇਸ ਉਦੇਸ਼ ਦੇ ਲਈ ਨਿਯੁਕਤ ਕੀਤਾ, ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਵਿਖਾਵਾਂ ਅਤੇ ਮੇਰਾ ਨਾਮ ਸਾਰੀ ਧਰਤੀ ਉੱਤੇ ਸੁਣਾਇਆ ਜਾਵੇ।

17ਤੁਸੀਂ ਅਜੇ ਵੀ ਆਪਣੇ ਆਪ ਨੂੰ ਮੇਰੇ ਲੋਕਾਂ ਦੇ ਵਿਰੁੱਧ ਬਣਾਇਆ ਹੈ ਅਤੇ ਉਹਨਾਂ ਨੂੰ ਜਾਣ ਨਹੀਂ ਦਿੱਤਾ।

18ਇਸ ਲਈ, ਕੱਲ ਇਸੇ ਸਮੇਂ ਮੈਂ ਸਭ ਤੋਂ ਭੈੜੀ ਗੜੇਮਾਰੀ ਭੇਜਾਂਗਾ ਜੋ ਮਿਸਰ ਉੱਤੇ ਉਸ ਦਿਨ ਤੋਂ ਜੋ ਉਸ ਦੀ ਸਥਾਪਨਾ ਦੇ ਦਿਨ ਤੋਂ ਹੁਣ ਤੱਕ ਨਹੀਂ ਪਈ।

19ਹੁਣੇ ਹੁਕਮ ਦਿਓ ਕਿ ਤੁਸੀਂ ਆਪਣੇ ਪਸ਼ੂਆਂ ਨੂੰ ਅਤੇ ਤੁਹਾਡੇ ਕੋਲ ਜੋ ਕੁਝ ਵੀ ਖੇਤ ਵਿੱਚ ਹੈ ਉਸ ਨੂੰ ਪਨਾਹ ਦੇ ਸਥਾਨ ਵਿੱਚ ਲਿਆਓ, ਕਿਉਂਕਿ ਗੜੇ ਹਰ ਉਸ ਵਿਅਕਤੀ ਅਤੇ ਜਾਨਵਰ ਉੱਤੇ ਡਿੱਗਣਗੇ ਜਿਨ੍ਹਾਂ ਨੂੰ ਅੰਦਰ ਨਹੀਂ ਲਿਆਂਦਾ ਗਿਆ ਅਤੇ ਅਜੇ ਵੀ ਖੇਤ ਵਿੱਚ ਬਾਹਰ ਹੈ ਅਤੇ ਉਹ ਮਰ ਜਾਣਗੇ।”

20ਫ਼ਿਰਾਊਨ ਦੇ ਉਹ ਅਧਿਕਾਰੀ ਜਿਹੜੇ ਯਾਹਵੇਹ ਦੇ ਬਚਨ ਤੋਂ ਡਰਦੇ ਸਨ, ਆਪਣੇ ਨੌਕਰਾਂ ਅਤੇ ਪਸ਼ੂਆਂ ਨੂੰ ਅੰਦਰ ਲਿਆਉਣ ਲਈ ਕਾਹਲੀ ਨਾਲ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.