ਕੂਚ 9

ਹੁਣੇ ਹੁਕਮ ਦਿਓ ਕਿ ਤੁਸੀਂ ਆਪਣੇ ਪਸ਼ੂਆਂ ਨੂੰ ਅਤੇ ਤੁਹਾਡੇ ਕੋਲ ਜੋ ਕੁਝ ਵੀ ਖੇਤ ਵਿੱਚ ਹੈ ਉਸ ਨੂੰ ਪਨਾਹ ਦੇ ਸਥਾਨ ਵਿੱਚ ਲਿਆਓ, ਕਿਉਂਕਿ ਗੜੇ ਹਰ ਉਸ ਵਿਅਕਤੀ ਅਤੇ ਜਾਨਵਰ ਉੱਤੇ ਡਿੱਗਣਗੇ ਜਿਨ੍ਹਾਂ ਨੂੰ ਅੰਦਰ ਨਹੀਂ ਲਿਆਂਦਾ ਗਿਆ ਅਤੇ ਅਜੇ ਵੀ ਖੇਤ ਵਿੱਚ ਬਾਹਰ ਹੈ ਅਤੇ ਉਹ ਮਰ ਜਾਣਗੇ।”

Exodus 9:19 (UKJV) Send therefore now, and gather your cattle, and all that you have in the field; for upon every man and beast which shall be found in the field, and shall not be brought home, the hail shall come down upon them, and they shall die.

17ਤੁਸੀਂ ਅਜੇ ਵੀ ਆਪਣੇ ਆਪ ਨੂੰ ਮੇਰੇ ਲੋਕਾਂ ਦੇ ਵਿਰੁੱਧ ਬਣਾਇਆ ਹੈ ਅਤੇ ਉਹਨਾਂ ਨੂੰ ਜਾਣ ਨਹੀਂ ਦਿੱਤਾ।

18ਇਸ ਲਈ, ਕੱਲ ਇਸੇ ਸਮੇਂ ਮੈਂ ਸਭ ਤੋਂ ਭੈੜੀ ਗੜੇਮਾਰੀ ਭੇਜਾਂਗਾ ਜੋ ਮਿਸਰ ਉੱਤੇ ਉਸ ਦਿਨ ਤੋਂ ਜੋ ਉਸ ਦੀ ਸਥਾਪਨਾ ਦੇ ਦਿਨ ਤੋਂ ਹੁਣ ਤੱਕ ਨਹੀਂ ਪਈ।

19ਹੁਣੇ ਹੁਕਮ ਦਿਓ ਕਿ ਤੁਸੀਂ ਆਪਣੇ ਪਸ਼ੂਆਂ ਨੂੰ ਅਤੇ ਤੁਹਾਡੇ ਕੋਲ ਜੋ ਕੁਝ ਵੀ ਖੇਤ ਵਿੱਚ ਹੈ ਉਸ ਨੂੰ ਪਨਾਹ ਦੇ ਸਥਾਨ ਵਿੱਚ ਲਿਆਓ, ਕਿਉਂਕਿ ਗੜੇ ਹਰ ਉਸ ਵਿਅਕਤੀ ਅਤੇ ਜਾਨਵਰ ਉੱਤੇ ਡਿੱਗਣਗੇ ਜਿਨ੍ਹਾਂ ਨੂੰ ਅੰਦਰ ਨਹੀਂ ਲਿਆਂਦਾ ਗਿਆ ਅਤੇ ਅਜੇ ਵੀ ਖੇਤ ਵਿੱਚ ਬਾਹਰ ਹੈ ਅਤੇ ਉਹ ਮਰ ਜਾਣਗੇ।”

20ਫ਼ਿਰਾਊਨ ਦੇ ਉਹ ਅਧਿਕਾਰੀ ਜਿਹੜੇ ਯਾਹਵੇਹ ਦੇ ਬਚਨ ਤੋਂ ਡਰਦੇ ਸਨ, ਆਪਣੇ ਨੌਕਰਾਂ ਅਤੇ ਪਸ਼ੂਆਂ ਨੂੰ ਅੰਦਰ ਲਿਆਉਣ ਲਈ ਕਾਹਲੀ ਨਾਲ ਆਏ।

21ਪਰ ਜਿਨ੍ਹਾਂ ਨੇ ਯਾਹਵੇਹ ਦੇ ਬਚਨ ਨੂੰ ਅਣਡਿੱਠ ਕੀਤਾ, ਉਹਨਾਂ ਨੇ ਆਪਣੇ ਨੌਕਰਾਂ ਅਤੇ ਪਸ਼ੂਆਂ ਨੂੰ ਖੇਤ ਵਿੱਚ ਛੱਡ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.