ਕੂਚ 9

ਫਿਰ ਫ਼ਿਰਾਊਨ ਨੇ ਮੋਸ਼ੇਹ ਅਤੇ ਹਾਰੋਨ ਨੂੰ ਬੁਲਾਇਆ। ਉਸਨੇ ਉਹਨਾਂ ਨੂੰ ਕਿਹਾ, “ਇਸ ਵਾਰ ਮੈਂ ਪਾਪ ਕੀਤਾ ਹੈ। ਯਾਹਵੇਹ ਮਹਾਨ ਹੈ ਅਤੇ ਮੈਂ ਅਤੇ ਮੇਰੇ ਲੋਕਾਂ ਨੇ ਗਲਤ ਕੀਤਾ ਹੈ।

Exodus 9:27 (UKJV) And Pharaoh sent, and called for Moses and Aaron, and said unto them, I have sinned this time: the LORD is righteous, and I and my people are wicked.

25ਪੂਰੇ ਮਿਸਰ ਵਿੱਚ ਗੜਿਆਂ ਨੇ ਖੇਤਾਂ ਵਿੱਚ ਹਰ ਚੀਜ਼ ਨੂੰ ਮਾਰਿਆ, ਲੋਕ ਅਤੇ ਜਾਨਵਰ ਦੋਵੇਂ ਇਸ ਨੇ ਖੇਤਾਂ ਵਿੱਚ ਉੱਗ ਰਹੇ ਹਰ ਪੌਦੇ ਅਤੇ ਹਰ ਰੁੱਖ ਨੂੰ ਤੋੜ ਦਿੱਤਾ।

26ਗੋਸ਼ੇਨ ਦੀ ਧਰਤੀ ਜਿੱਥੇ ਇਸਰਾਏਲੀ ਸਨ, ਸਿਰਫ ਉਹੀ ਥਾਂ ਗੜੇ ਨਹੀਂ ਪਏ ਸਨ।

27ਫਿਰ ਫ਼ਿਰਾਊਨ ਨੇ ਮੋਸ਼ੇਹ ਅਤੇ ਹਾਰੋਨ ਨੂੰ ਬੁਲਾਇਆ। ਉਸਨੇ ਉਹਨਾਂ ਨੂੰ ਕਿਹਾ, “ਇਸ ਵਾਰ ਮੈਂ ਪਾਪ ਕੀਤਾ ਹੈ। ਯਾਹਵੇਹ ਮਹਾਨ ਹੈ ਅਤੇ ਮੈਂ ਅਤੇ ਮੇਰੇ ਲੋਕਾਂ ਨੇ ਗਲਤ ਕੀਤਾ ਹੈ।

28ਯਾਹਵੇਹ ਅੱਗੇ ਪ੍ਰਾਰਥਨਾ ਕਰੋ, ਕਿਉਂਕਿ ਹੁਣ ਪਰਮੇਸ਼ਵਰ ਦੀ ਗਰਜ ਅਤੇ ਗੜਿਆ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦਿਆਂਗਾ, ਤੁਹਾਨੂੰ ਹੁਣ ਹੋਰ ਮਿਸਰ ਵਿੱਚ ਰੁਕਣ ਦੀ ਲੋੜ ਨਹੀਂ ਹੈ।”

29ਮੋਸ਼ੇਹ ਨੇ ਜਵਾਬ ਦਿੱਤਾ, “ਜਦੋਂ ਮੈਂ ਸ਼ਹਿਰ ਤੋਂ ਬਾਹਰ ਜਾਵਾਂਗਾ, ਮੈਂ ਯਾਹਵੇਹ ਦੇ ਅੱਗੇ ਪ੍ਰਾਰਥਨਾ ਵਿੱਚ ਆਪਣੇ ਹੱਥ ਫੈਲਾਵਾਂਗਾ। ਗਰਜ ਬੰਦ ਹੋ ਜਾਵੇਗੀ ਅਤੇ ਹੋਰ ਗੜੇ ਨਹੀਂ ਹੋਣਗੇ, ਤਾਂ ਜੋ ਤੁਸੀਂ ਜਾਣ ਸਕੋ ਕਿ ਧਰਤੀ ਯਾਹਵੇਹ ਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.