8ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ,
9ਕਿ ਉਹਨਾਂ ਦੇ ਖੰਭ ਇੱਕ-ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।
10ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।
11ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ-ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।
12ਉਹਨਾਂ ਵਿੱਚੋਂ ਹਰ ਕੋਈ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।