ਹਿਜ਼ਕੀਏਲ 1

ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ-ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।

Ezekiel 1:11 (UKJV) Thus were their faces: and their wings were stretched upward; two wings of every one were joined one to another, and two covered their bodies.

9ਕਿ ਉਹਨਾਂ ਦੇ ਖੰਭ ਇੱਕ-ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।

10ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।

11ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ-ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।

12ਉਹਨਾਂ ਵਿੱਚੋਂ ਹਰ ਕੋਈ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।

13ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ। ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.