10ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।
11ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ-ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।
12ਉਹਨਾਂ ਵਿੱਚੋਂ ਹਰ ਕੋਈ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।
13ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ। ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।
14ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।