ਹਿਜ਼ਕੀਏਲ 1

ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ। ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।

Ezekiel 1:13 (UKJV) As for the likeness of the living creatures, their appearance was like burning coals of fire, and like the appearance of lamps: it went up and down among the living creatures; and the fire was bright, and out of the fire went forth lightning.

11ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ-ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।

12ਉਹਨਾਂ ਵਿੱਚੋਂ ਹਰ ਕੋਈ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।

13ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ। ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।

14ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।

15ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.