12ਉਹਨਾਂ ਵਿੱਚੋਂ ਹਰ ਕੋਈ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।
13ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ। ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।
14ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।
15ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ।
16ਉਹਨਾਂ ਪਹੀਆਂ ਦਾ ਰੂਪ ਅਤੇ ਬਣਤਰ ਇਹ ਸੀ: ਉਹ ਪੁਖਰਾਜ ਵਾਂਗ ਚਮਕਦੇ ਸਨ, ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।