ਹਿਜ਼ਕੀਏਲ 1

ਉਹਨਾਂ ਪਹੀਆਂ ਦਾ ਰੂਪ ਅਤੇ ਬਣਤਰ ਇਹ ਸੀ: ਉਹ ਪੁਖਰਾਜ ਵਾਂਗ ਚਮਕਦੇ ਸਨ, ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।

Ezekiel 1:16 (UKJV) The appearance of the wheels and their work was like unto the colour of a beryl: and they four had one likeness: and their appearance and their work was as it were a wheel in the middle of a wheel.

14ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।

15ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ।

16ਉਹਨਾਂ ਪਹੀਆਂ ਦਾ ਰੂਪ ਅਤੇ ਬਣਤਰ ਇਹ ਸੀ: ਉਹ ਪੁਖਰਾਜ ਵਾਂਗ ਚਮਕਦੇ ਸਨ, ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।

17ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ।

18ਉਹਨਾਂ ਦੇ ਕਿਨਾਰੇ ਉੱਚੇ ਅਤੇ ਸ਼ਾਨਦਾਰ ਸਨ, ਅਤੇ ਚਾਰੇ ਪਾਸੇ ਅੱਖਾਂ ਹੀ ਅੱਖਾਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.