17ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ।
18ਉਹਨਾਂ ਦੇ ਕਿਨਾਰੇ ਉੱਚੇ ਅਤੇ ਸ਼ਾਨਦਾਰ ਸਨ, ਅਤੇ ਚਾਰੇ ਪਾਸੇ ਅੱਖਾਂ ਹੀ ਅੱਖਾਂ ਸਨ।
19ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ।
20ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ।
21ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁੱਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ।