1ਮੇਰੇ ਤੀਹਵੇਂ ਸਾਲ ਵਿੱਚ, ਚੌਥੇ ਮਹੀਨੇ ਦੇ ਪੰਜਵੇਂ ਦਿਨ, ਜਦੋਂ ਮੈਂ ਕੇਬਰ ਨਦੀ ਦੇ ਕੰਢੇ ਗੁਲਾਮਾਂ ਦੇ ਵਿਚਕਾਰ ਸੀ, ਅਕਾਸ਼ ਖੁੱਲ੍ਹ ਗਿਆ ਅਤੇ ਮੈਂ ਪਰਮੇਸ਼ਵਰ ਦੇ ਦਰਸ਼ਨ ਵੇਖੇ।
2ਮਹੀਨੇ ਦੀ ਪੰਜਵੀਂ ਤਾਰੀਖ਼ ਨੂੰ ਰਾਜੇ ਯਹੋਯਾਕੀਨ ਦੀ ਗੁਲਾਮੀ ਦੇ ਪੰਜਵੇਂ ਸਾਲ ਵਿੱਚ
3ਯਾਹਵੇਹ ਦਾ ਬਚਨ ਬੂਜ਼ੀ ਦੇ ਪੁੱਤਰ ਜਾਜਕ ਹਿਜ਼ਕੀਏਲ ਨੂੰ ਦੇਸ਼ ਵਿੱਚ ਕੇਬਰ ਨਦੀ ਦੇ ਕੰਢੇ ਕਸਦੀਆਂ ਦੀ ਧਰਤੀ ਉੱਤੇ ਆਇਆ ਅਤੇ ਉੱਥੇ ਯਾਹਵੇਹ ਦਾ ਹੱਥ ਉਸ ਉੱਤੇ ਸੀ।
4ਜਦ ਮੈਂ ਦੇਖਿਆ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਕਾਰੋਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ,