ਹਿਜ਼ਕੀਏਲ 1

ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਸ ਦੇ ਦੁਆਲੇ ਚਾਰੇ ਪਾਸੇ ਚਮਕ ਸੀ।

Ezekiel 1:27 (UKJV) And I saw as the colour of amber, as the appearance of fire round about within it, from the appearance of his loins even upward, and from the appearance of his loins even downward, I saw as it were the appearance of fire, and it had brightness round about.

25ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਆਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।

26ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।

27ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਸ ਦੇ ਦੁਆਲੇ ਚਾਰੇ ਪਾਸੇ ਚਮਕ ਸੀ।

28ਜਿਵੇਂ ਬਰਸਾਤ ਵਾਲੇ ਦਿਨ ਬੱਦਲਾਂ ਵਿੱਚ ਸਤਰੰਗੀ ਪੀਂਘ ਦੀ ਵਿਖਾਈ ਦਿੰਦੀ ਹੈ, ਉਸੇ ਤਰ੍ਹਾਂ ਉਸਦੇ ਆਲੇ-ਦੁਆਲੇ ਚਮਕ ਸੀ। ਇਹ ਯਾਹਵੇਹ ਦੀ ਮਹਿਮਾ ਦਾ ਰੂਪ ਸੀ। ਜਦੋਂ ਮੈਂ ਇਸ ਨੂੰ ਦੇਖਿਆ ਤਾਂ ਮੈਂ ਹੇਠਾਂ ਡਿੱਗ ਪਿਆ ਅਤੇ ਮੈਂ ਇੱਕ ਬੋਲਣ ਦੀ ਆਵਾਜ਼ ਸੁਣੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.