ਹਿਜ਼ਕੀਏਲ 1

ਜਿਵੇਂ ਬਰਸਾਤ ਵਾਲੇ ਦਿਨ ਬੱਦਲਾਂ ਵਿੱਚ ਸਤਰੰਗੀ ਪੀਂਘ ਦੀ ਵਿਖਾਈ ਦਿੰਦੀ ਹੈ, ਉਸੇ ਤਰ੍ਹਾਂ ਉਸਦੇ ਆਲੇ-ਦੁਆਲੇ ਚਮਕ ਸੀ। ਇਹ ਯਾਹਵੇਹ ਦੀ ਮਹਿਮਾ ਦਾ ਰੂਪ ਸੀ। ਜਦੋਂ ਮੈਂ ਇਸ ਨੂੰ ਦੇਖਿਆ ਤਾਂ ਮੈਂ ਹੇਠਾਂ ਡਿੱਗ ਪਿਆ ਅਤੇ ਮੈਂ ਇੱਕ ਬੋਲਣ ਦੀ ਆਵਾਜ਼ ਸੁਣੀ।

Ezekiel 1:28 (UKJV) As the appearance of the bow that is in the cloud in the day of rain, so was the appearance of the brightness round about. This was the appearance of the likeness of the glory of the LORD. And when I saw it, I fell upon my face, and I heard a voice of one that spoke.

26ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।

27ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਸ ਦੇ ਦੁਆਲੇ ਚਾਰੇ ਪਾਸੇ ਚਮਕ ਸੀ।

28ਜਿਵੇਂ ਬਰਸਾਤ ਵਾਲੇ ਦਿਨ ਬੱਦਲਾਂ ਵਿੱਚ ਸਤਰੰਗੀ ਪੀਂਘ ਦੀ ਵਿਖਾਈ ਦਿੰਦੀ ਹੈ, ਉਸੇ ਤਰ੍ਹਾਂ ਉਸਦੇ ਆਲੇ-ਦੁਆਲੇ ਚਮਕ ਸੀ। ਇਹ ਯਾਹਵੇਹ ਦੀ ਮਹਿਮਾ ਦਾ ਰੂਪ ਸੀ। ਜਦੋਂ ਮੈਂ ਇਸ ਨੂੰ ਦੇਖਿਆ ਤਾਂ ਮੈਂ ਹੇਠਾਂ ਡਿੱਗ ਪਿਆ ਅਤੇ ਮੈਂ ਇੱਕ ਬੋਲਣ ਦੀ ਆਵਾਜ਼ ਸੁਣੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.