ਹਿਜ਼ਕੀਏਲ 1

ਪਰ ਉਹਨਾਂ ਵਿੱਚੋਂ ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ।

Ezekiel 1:6 (UKJV) And every one had four faces, and every one had four wings.

4ਜਦ ਮੈਂ ਦੇਖਿਆ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਕਾਰੋਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ,

5ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ,

6ਪਰ ਉਹਨਾਂ ਵਿੱਚੋਂ ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ।

7ਉਹਨਾਂ ਦੀਆਂ ਲੱਤਾਂ ਸਿੱਧੀਆਂ ਸਨ; ਉਹਨਾਂ ਦੇ ਪੈਰ ਵੱਛੇ ਵਰਗੇ ਸਨ ਅਤੇ ਸੜੇ ਹੋਏ ਪਿੱਤਲ ਵਾਂਗ ਚਮਕਦੇ ਸਨ।

8ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.