ਹਿਜ਼ਕੀਏਲ 10

ਤਦ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ।

Ezekiel 10:1 (UKJV) Then I looked, and, behold, in the firmament that was above the head of the cherubims there appeared over them as it were a sapphire stone, as the appearance of the likeness of a throne.

1ਤਦ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ।

2ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ।

3ਹੁਣ ਜਦੋਂ ਉਹ ਆਦਮੀ ਅੰਦਰ ਗਿਆ ਤਾਂ ਕਰੂਬੀ ਹੈਕਲ ਦੇ ਦੱਖਣ ਵਾਲੇ ਪਾਸੇ ਖੜ੍ਹੇ ਸਨ, ਅਤੇ ਅੰਦਰਲੇ ਵੇਹੜੇ ਵਿੱਚ ਬੱਦਲ ਛਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.