ਹਿਜ਼ਕੀਏਲ 10

ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਸ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ।

Ezekiel 10:11 (UKJV) When they went, they went upon their four sides; they turned not as they went, but to the place where the head looked they followed it; they turned not as they went.

9ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ।

10ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ।

11ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਸ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ।

12ਉਹਨਾਂ ਦਾ ਸਾਰਾ ਸਰੀਰ, ਉਹਨਾਂ ਦੀ ਪਿੱਠ, ਉਹਨਾਂ ਦੇ ਹੱਥ ਅਤੇ ਉਹਨਾਂ ਦੇ ਖੰਭਾਂ ਸਮੇਤ, ਪੂਰੀ ਤਰ੍ਹਾਂ ਅੱਖਾਂ ਨਾਲ ਭਰੇ ਹੋਏ ਸਨ, ਜਿਵੇਂ ਉਹਨਾਂ ਦੇ ਚਾਰ ਪਹੀਏ ਸਨ।

13ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ “ਘੁੰਮਣ ਵਾਲੇ ਪਹੀਏ” ਆਖਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.