15ਫਿਰ ਕਰੂਬੀ ਉੱਪਰ ਵੱਲ ਉੱਠੇ। ਇਹ ਉਹ ਜੀਵਤ ਪ੍ਰਾਣੀ ਸਨ ਜਿਨ੍ਹਾਂ ਨੂੰ ਮੈਂ ਕੇਬਰ ਨਦੀ ਦੇ ਕੰਢੇ ਵੇਖਿਆ ਸੀ।
16ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ।
17ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ।
18ਤਦ ਯਾਹਵੇਹ ਦੀ ਮਹਿਮਾ ਹੈਕਲ ਦੀ ਡਿਉੜੀ ਤੋਂ ਚਲੀ ਗਈ ਅਤੇ ਕਰੂਬੀਆਂ ਦੇ ਉੱਪਰ ਠਹਿਰ ਗਈ।
19ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਾਹਵੇਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਉਹਨਾਂ ਉੱਤੇ ਸੀ।