ਹਿਜ਼ਕੀਏਲ 10

ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਾਹਵੇਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਉਹਨਾਂ ਉੱਤੇ ਸੀ।

Ezekiel 10:19 (UKJV) And the cherubims lifted up their wings, and mounted up from the earth in my sight: when they went out, the wheels also were beside them, and every one stood at the door of the east gate of the LORD's house; and the glory of the God of Israel was over them above.

17ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ।

18ਤਦ ਯਾਹਵੇਹ ਦੀ ਮਹਿਮਾ ਹੈਕਲ ਦੀ ਡਿਉੜੀ ਤੋਂ ਚਲੀ ਗਈ ਅਤੇ ਕਰੂਬੀਆਂ ਦੇ ਉੱਪਰ ਠਹਿਰ ਗਈ।

19ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਾਹਵੇਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਉਹਨਾਂ ਉੱਤੇ ਸੀ।

20ਇਹ ਉਹ ਜੀਵ-ਜੰਤੂ ਸਨ ਜਿਨ੍ਹਾਂ ਨੂੰ ਮੈਂ ਇਸਰਾਏਲ ਦੇ ਪਰਮੇਸ਼ਵਰ ਦੇ ਹੇਠਾਂ ਕੇਬਰ ਨਦੀ ਦੇ ਕੰਢੇ ਵੇਖਿਆ ਸੀ, ਅਤੇ ਮੈਨੂੰ ਅਹਿਸਾਸ ਹੋਇਆ ਕਿ ਉਹ ਕਰੂਬੀ ਸਨ।

21ਹਰ ਇੱਕ ਦੇ ਚਾਰ ਚਿਹਰੇ ਅਤੇ ਚਾਰ ਖੰਭ ਸਨ, ਅਤੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖੀ ਹੱਥਾਂ ਵਰਗਾ ਵਿਖਾਈ ਦਿੰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.