19ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਾਹਵੇਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ਵਰ ਦਾ ਤੇਜ ਉਹਨਾਂ ਉੱਤੇ ਸੀ।
20ਇਹ ਉਹ ਜੀਵ-ਜੰਤੂ ਸਨ ਜਿਨ੍ਹਾਂ ਨੂੰ ਮੈਂ ਇਸਰਾਏਲ ਦੇ ਪਰਮੇਸ਼ਵਰ ਦੇ ਹੇਠਾਂ ਕੇਬਰ ਨਦੀ ਦੇ ਕੰਢੇ ਵੇਖਿਆ ਸੀ, ਅਤੇ ਮੈਨੂੰ ਅਹਿਸਾਸ ਹੋਇਆ ਕਿ ਉਹ ਕਰੂਬੀ ਸਨ।
21ਹਰ ਇੱਕ ਦੇ ਚਾਰ ਚਿਹਰੇ ਅਤੇ ਚਾਰ ਖੰਭ ਸਨ, ਅਤੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖੀ ਹੱਥਾਂ ਵਰਗਾ ਵਿਖਾਈ ਦਿੰਦਾ ਸੀ।
22ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕੇਬਰ ਨਦੀ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।