ਹਿਜ਼ਕੀਏਲ 10

ਜਦੋਂ ਯਾਹਵੇਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।

Ezekiel 10:6 (UKJV) And it came to pass, that when he had commanded the man clothed with linen, saying, Take fire from between the wheels, from between the cherubims; then he went in, and stood beside the wheels.

4ਤਦ ਯਾਹਵੇਹ ਦੀ ਮਹਿਮਾ ਕਰੂਬੀਆਂ ਦੇ ਉੱਪਰੋਂ ਉੱਠੀ ਅਤੇ ਹੈਕਲ ਦੀ ਦਹਿਲੀਜ਼ ਤੱਕ ਚਲੀ ਗਈ। ਬੱਦਲ ਨੇ ਹੈਕਲ ਨੂੰ ਭਰ ਦਿੱਤਾ, ਅਤੇ ਵਿਹੜਾ ਯਾਹਵੇਹ ਦੀ ਮਹਿਮਾ ਦੀ ਚਮਕ ਨਾਲ ਭਰਿਆ ਹੋਇਆ ਸੀ।

5ਤਦ ਕਰੂਬੀਆਂ ਦੇ ਖੰਭਾਂ ਦੀ ਆਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਵਸ਼ਕਤੀਮਾਨ ਦੀ ਆਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ।

6ਜਦੋਂ ਯਾਹਵੇਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।

7ਤਦ ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਉਹਨਾਂ ਵਿੱਚਕਾਰ ਸੀ। ਉਸ ਨੇ ਉਸ ਵਿੱਚੋਂ ਕੁਝ ਚੁੱਕ ਕੇ ਉਸ ਮਨੁੱਖ ਦੇ ਹੱਥਾਂ ਵਿੱਚ ਦਿੱਤਾ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਉਹ ਉਸ ਨੂੰ ਲੈ ਕੇ ਬਾਹਰ ਚਲਾ ਗਿਆ।

8(ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.