ਹਿਜ਼ਕੀਏਲ 10

ਤਦ ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਉਹਨਾਂ ਵਿੱਚਕਾਰ ਸੀ। ਉਸ ਨੇ ਉਸ ਵਿੱਚੋਂ ਕੁਝ ਚੁੱਕ ਕੇ ਉਸ ਮਨੁੱਖ ਦੇ ਹੱਥਾਂ ਵਿੱਚ ਦਿੱਤਾ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਉਹ ਉਸ ਨੂੰ ਲੈ ਕੇ ਬਾਹਰ ਚਲਾ ਗਿਆ।

Ezekiel 10:7 (UKJV) And one cherub stretched forth his hand from between the cherubims unto the fire that was between the cherubims, and took thereof, and put it into the hands of him that was clothed with linen: who took it, and went out.

5ਤਦ ਕਰੂਬੀਆਂ ਦੇ ਖੰਭਾਂ ਦੀ ਆਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਵਸ਼ਕਤੀਮਾਨ ਦੀ ਆਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ।

6ਜਦੋਂ ਯਾਹਵੇਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।

7ਤਦ ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਉਹਨਾਂ ਵਿੱਚਕਾਰ ਸੀ। ਉਸ ਨੇ ਉਸ ਵਿੱਚੋਂ ਕੁਝ ਚੁੱਕ ਕੇ ਉਸ ਮਨੁੱਖ ਦੇ ਹੱਥਾਂ ਵਿੱਚ ਦਿੱਤਾ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਉਹ ਉਸ ਨੂੰ ਲੈ ਕੇ ਬਾਹਰ ਚਲਾ ਗਿਆ।

8(ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।)

9ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.