7ਤਦ ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਉਹਨਾਂ ਵਿੱਚਕਾਰ ਸੀ। ਉਸ ਨੇ ਉਸ ਵਿੱਚੋਂ ਕੁਝ ਚੁੱਕ ਕੇ ਉਸ ਮਨੁੱਖ ਦੇ ਹੱਥਾਂ ਵਿੱਚ ਦਿੱਤਾ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਉਹ ਉਸ ਨੂੰ ਲੈ ਕੇ ਬਾਹਰ ਚਲਾ ਗਿਆ।
8(ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।)
9ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ।
10ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ।
11ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਸ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ।