ਹਿਜ਼ਕੀਏਲ 11

ਤਦ ਆਤਮਾ ਨੇ ਮੈਨੂੰ ਉੱਪਰ ਚੁੱਕ ਲਿਆ ਅਤੇ ਮੈਨੂੰ ਯਾਹਵੇਹ ਦੇ ਘਰ ਦੇ ਦਰਵਾਜ਼ੇ ਕੋਲ ਲੈ ਗਿਆ ਜਿਸ ਦਾ ਮੂੰਹ ਪੂਰਬ ਵੱਲ ਹੈ। ਉੱਥੇ ਫਾਟਕ ਦੇ ਦਰਵਾਜ਼ੇ ਉੱਤੇ ਪੱਚੀ ਆਦਮੀ ਸਨ ਅਤੇ ਮੈਂ ਉਹਨਾਂ ਵਿੱਚੋਂ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਪਲਟਯਾਹ ਨੂੰ ਵੇਖਿਆ ਜੋ ਲੋਕਾਂ ਦੇ ਆਗੂ ਸਨ।

Ezekiel 11:1 (UKJV) Moreover the spirit lifted me up, and brought me unto the east gate of the LORD's house, which looks eastward: and behold at the door of the gate five and twenty men; among whom I saw Jaazaniah the son of Azur, and Pelatiah the son of Benaiah, princes of the people.

1ਤਦ ਆਤਮਾ ਨੇ ਮੈਨੂੰ ਉੱਪਰ ਚੁੱਕ ਲਿਆ ਅਤੇ ਮੈਨੂੰ ਯਾਹਵੇਹ ਦੇ ਘਰ ਦੇ ਦਰਵਾਜ਼ੇ ਕੋਲ ਲੈ ਗਿਆ ਜਿਸ ਦਾ ਮੂੰਹ ਪੂਰਬ ਵੱਲ ਹੈ। ਉੱਥੇ ਫਾਟਕ ਦੇ ਦਰਵਾਜ਼ੇ ਉੱਤੇ ਪੱਚੀ ਆਦਮੀ ਸਨ ਅਤੇ ਮੈਂ ਉਹਨਾਂ ਵਿੱਚੋਂ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਪਲਟਯਾਹ ਨੂੰ ਵੇਖਿਆ ਜੋ ਲੋਕਾਂ ਦੇ ਆਗੂ ਸਨ।

2ਯਾਹਵੇਹ ਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ, ਇਹ ਉਹ ਆਦਮੀ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ।

3ਉਹ ਕਹਿੰਦੇ ਹਨ, ‘ਕੀ ਸਾਡੇ ਘਰ ਹਾਲ ਹੀ ਵਿੱਚ ਦੁਬਾਰਾ ਨਹੀਂ ਬਣਾਏ ਗਏ ਹਨ? ਇਹ ਸ਼ਹਿਰ ਇੱਕ ਘੜਾ ਹੈ ਅਤੇ ਅਸੀਂ ਇਸ ਵਿੱਚ ਮਾਸ ਹਾਂ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.