ਹਿਜ਼ਕੀਏਲ 11

ਤੂੰ ਤਲਵਾਰ ਨਾਲ ਡਿੱਗ ਜਾਵੇਂਗਾ, ਅਤੇ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।

Ezekiel 11:10 (UKJV) All of you shall fall by the sword; I will judge you in the border of Israel; and all of you shall know that I am the LORD.

8ਤੁਸੀਂ ਤਲਵਾਰ ਤੋਂ ਡਰਦੇ ਹੋ, ਅਤੇ ਤਲਵਾਰ ਉਹ ਹੈ ਜੋ ਮੈਂ ਤੁਹਾਡੇ ਵਿਰੁੱਧ ਲਿਆਵਾਂਗਾ, ਯਾਹਵੇਹ ਦਾ ਵਾਕ ਹੈ।

9ਮੈਂ ਤੁਹਾਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਦਿਆਂਗਾ ਅਤੇ ਤੁਹਾਨੂੰ ਪਰਦੇਸੀਆਂ ਦੇ ਹੱਥਾਂ ਵਿੱਚ ਸੌਂਪ ਦਿਆਂਗਾ ਅਤੇ ਤੁਹਾਨੂੰ ਸਜ਼ਾ ਦਿਆਂਗਾ।

10ਤੂੰ ਤਲਵਾਰ ਨਾਲ ਡਿੱਗ ਜਾਵੇਂਗਾ, ਅਤੇ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।

11ਇਹ ਸ਼ਹਿਰ ਤੁਹਾਡੇ ਲਈ ਘੜਾ ਨਹੀਂ ਹੋਵੇਗਾ, ਨਾ ਹੀ ਤੁਸੀਂ ਇਸ ਵਿੱਚ ਮਾਸ ਹੋਵੋਗੇ; ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ।

12ਅਤੇ ਤੁਸੀਂ ਜਾਣ ਜਾਵੋਗੇ ਕਿ ਮੈਂ ਯਾਹਵੇਹ ਹਾਂ, ਕਿਉਂਕਿ ਤੁਸੀਂ ਮੇਰੇ ਫ਼ਰਮਾਨਾਂ ਦੀ ਪਾਲਣਾ ਨਹੀਂ ਕੀਤੀ ਜਾਂ ਮੇਰੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਪਰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਮਿਆਰਾਂ ਦੇ ਅਨੁਸਾਰ ਚੱਲਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.