10ਤੂੰ ਤਲਵਾਰ ਨਾਲ ਡਿੱਗ ਜਾਵੇਂਗਾ, ਅਤੇ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ। ਤਦ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਹੀ ਯਾਹਵੇਹ ਹਾਂ।
11ਇਹ ਸ਼ਹਿਰ ਤੁਹਾਡੇ ਲਈ ਘੜਾ ਨਹੀਂ ਹੋਵੇਗਾ, ਨਾ ਹੀ ਤੁਸੀਂ ਇਸ ਵਿੱਚ ਮਾਸ ਹੋਵੋਗੇ; ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ।
12ਅਤੇ ਤੁਸੀਂ ਜਾਣ ਜਾਵੋਗੇ ਕਿ ਮੈਂ ਯਾਹਵੇਹ ਹਾਂ, ਕਿਉਂਕਿ ਤੁਸੀਂ ਮੇਰੇ ਫ਼ਰਮਾਨਾਂ ਦੀ ਪਾਲਣਾ ਨਹੀਂ ਕੀਤੀ ਜਾਂ ਮੇਰੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਪਰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਮਿਆਰਾਂ ਦੇ ਅਨੁਸਾਰ ਚੱਲਿਆ ਹੈ।”
13ਹੁਣ ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ ਤਾਂ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਫਿਰ ਮੈਂ ਹੇਠਾਂ ਡਿੱਗ ਪਿਆ ਅਤੇ ਉੱਚੀ ਆਵਾਜ਼ ਵਿੱਚ ਚੀਕਿਆ, “ਹਾਏ, ਸਰਬਸ਼ਕਤੀਮਾਨ ਯਾਹਵੇਹ! ਕੀ ਤੂੰ ਇਸਰਾਏਲ ਦੇ ਬਕੀਏ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ?”
14ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: