ਹਿਜ਼ਕੀਏਲ 11

ਹੁਣ ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ ਤਾਂ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਫਿਰ ਮੈਂ ਹੇਠਾਂ ਡਿੱਗ ਪਿਆ ਅਤੇ ਉੱਚੀ ਆਵਾਜ਼ ਵਿੱਚ ਚੀਕਿਆ, “ਹਾਏ, ਸਰਬਸ਼ਕਤੀਮਾਨ ਯਾਹਵੇਹ! ਕੀ ਤੂੰ ਇਸਰਾਏਲ ਦੇ ਬਕੀਏ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ?”

Ezekiel 11:13 (UKJV) And it came to pass, when I prophesied, that Pelatiah the son of Benaiah died. Then fell I down upon my face, and cried with a loud voice, and said, Ah Lord GOD! will you make a full end of the remnant of Israel?

11ਇਹ ਸ਼ਹਿਰ ਤੁਹਾਡੇ ਲਈ ਘੜਾ ਨਹੀਂ ਹੋਵੇਗਾ, ਨਾ ਹੀ ਤੁਸੀਂ ਇਸ ਵਿੱਚ ਮਾਸ ਹੋਵੋਗੇ; ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ।

12ਅਤੇ ਤੁਸੀਂ ਜਾਣ ਜਾਵੋਗੇ ਕਿ ਮੈਂ ਯਾਹਵੇਹ ਹਾਂ, ਕਿਉਂਕਿ ਤੁਸੀਂ ਮੇਰੇ ਫ਼ਰਮਾਨਾਂ ਦੀ ਪਾਲਣਾ ਨਹੀਂ ਕੀਤੀ ਜਾਂ ਮੇਰੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਪਰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਮਿਆਰਾਂ ਦੇ ਅਨੁਸਾਰ ਚੱਲਿਆ ਹੈ।”

13ਹੁਣ ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ ਤਾਂ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਫਿਰ ਮੈਂ ਹੇਠਾਂ ਡਿੱਗ ਪਿਆ ਅਤੇ ਉੱਚੀ ਆਵਾਜ਼ ਵਿੱਚ ਚੀਕਿਆ, “ਹਾਏ, ਸਰਬਸ਼ਕਤੀਮਾਨ ਯਾਹਵੇਹ! ਕੀ ਤੂੰ ਇਸਰਾਏਲ ਦੇ ਬਕੀਏ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ?”

14ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

15“ਹੇ ਮਨੁੱਖ ਦੇ ਪੁੱਤਰ, ਯੇਰੂਸ਼ਲੇਮ ਦੇ ਲੋਕਾਂ ਨੇ ਤੇਰੇ ਸਾਥੀ ਗ਼ੁਲਾਮਾਂ ਅਤੇ ਹੋਰ ਸਾਰੇ ਇਸਰਾਏਲੀਆਂ ਬਾਰੇ ਕਿਹਾ ਹੈ, ‘ਉਹ ਯਾਹਵੇਹ ਤੋਂ ਬਹੁਤ ਦੂਰ ਹਨ; ਇਹ ਜ਼ਮੀਨ ਸਾਨੂੰ ਸਾਡੇ ਕਬਜ਼ੇ ਵਜੋਂ ਦਿੱਤੀ ਗਈ ਸੀ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.